ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਜੀਪੀ ਵੱਲੋਂ ਪੁਲੀਸ ਲਾਈਨ ਵਿੱਚ ਆਧੁਨਿਕ ਲਾਇਬਰੇਰੀ ਦਾ ਉਦਘਾਟਨ

07:39 AM May 30, 2024 IST
ਪੁਲੀਸ ਲਾਈਨ ਕੁਰੂਕਸ਼ੇਤਰ ਵਿੱਚ ਲਾਇਬਰੇਰੀ ਦਾ ਉਦਘਾਟਨ ਕਰਦੇ ਹੋਏ ਡੀਜੀਪੀ ਸ਼ਤਰੂਜੀਤ ਕਪੂਰ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 29 ਮਈ
ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਨੇ ਪੁਲੀਸ ਲਾਈਨ ਕੁਰੂਕਸ਼ੇਤਰ ਵਿੱਚ ਅੱਜ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਸਰਦਾਰ ਪਟੇਲ ਈ-ਲਾਇਬਰੇਰੀ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਏਪੀ ਪੁਲੀਸ ਪਬਲਿਕ ਸਕੂਲ ਦੇ ਬੱਚਿਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਡੀਜੀਪੀ ਕਪੂਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਲਾਇਬਰੇਰੀ ਦਾ ਉਚੇਰੀ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਈ-ਲਾਇਬਰੇਰੀ ਅਜੋਕੇ ਸਮੇਂ ਦੀ ਲੋੜ ਹੈ, ਇੱਥੇ ਪ੍ਰਦਾਨ ਕੀਤੀ ਗਈ ਸਮੱਗਰੀ ਵਿਦਿਆਰਥੀਆਂ ਨੂੰ ਸਿੱਖਣ ਤੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਪੁਲੀਸ ਵਿਭਾਗ ਵਲੋਂ ਇਸ ਉਪਰਾਲੇ ਰਾਹੀਂ ਬੱਚਿਆਂ ਨੂੰ ਪੜ੍ਹਾਉਣ ਲਈ ਮਾਹੌਲ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਸੂਬੇ ਦੇ ਹਰ ਜ਼ਿਲ੍ਹੇ ਵਿਚ ਇਕ ਈ ਲਾਇਬਰੇਰੀ ਸਥਾਪਤ ਕੀਤੀ ਜਾ ਰਹੀ ਹੈ, ਜਿਸ ਵਿਚ ਆਧੁਨਿਕ ਫਰਨੀਚਰ, 20 ਕੰਪਿਊਟਰ, 10 ਕਿੰਡਲ ਤੇ ਸਮਾਰਟ ਬੋਰਡਾਂ ਦੇ ਨਾਲ ਈ ਕਿਤਾਬਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਲਾਇਬਰੇਰੀ ਵਿਚ ਵਿਦੇਸ਼ੀ ਭਾਸ਼ਾ ਸਿੱਖਣ ਲਈ ਇਕ ਕੇਂਦਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਪੈਨਿਸ਼, ਫਰੈਂਚ, ਜਾਪਾਨੀ ਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਦਿਲਚਸਪੀ ਰੱਖਣ ਵਾਲੇ ਵਿਦਿਆਰਥੀਆਂ ਨੂੰ ਸਿਖਲਾਈ ਕੇਂਦਰ ਵਿਚ ਆਨਲਾਈਨ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਰਲਡ ਰੀਡਰਜ਼ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ 25 ਹਜ਼ਾਰ ਤੋਂ ਵੱਧ ਈ-ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ ਤੇ 100 ਲੋਕਾਂ ਲਈ ਸੱਟਡੀ ਰੂਮ ਸੱਟਡੀ ਸੈਂਟਰ ਵਜੋਂ ਸਥਾਪਤ ਕੀਤਾ ਗਿਆ ਹੈ। ਲਾਇਬਰੇਰੀ ਦੇ ਉਦਘਾਟਨ ਮੌਕੇ ਅੰਬਾਲਾ ਮੰਡਲ ਦੇ ਇੰਸਪੈਕਟਰ ਜਨਰਲ ਆਫ ਪੁਲੀਸ ਸ਼ਿਵਾਸ਼ ਕਵੀ ਰਾਜ, ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਸ਼ਾਂਤਨੂੰ ਸ਼ਰਮਾ, ਜ਼ਿਲ੍ਹਾ ਪੁਲੀਸ ਕਪਤਾਨ ਸੁਰਿੰਦਰ ਸਿੰਘ ਭੌਰੀਆ, ਡੀਏਵੀ ਪੁਲੀਸ ਪਬਲਿਕ ਸਕੂਲ ਦੀ ਪ੍ਰਿੰਸੀਪਲ ਮੋਨਿਕਾ ਭਾਟੀਆ, ਲਾਇਬਰੇਰੀ ਇੰਚਾਰਜ ਪੀਐੱਸਆਈ ਵਿਕਾਸ ਸਣੇ ਸਕੂਲੀ ਬੱਚੇ ਮੌਜੂਦ ਸਨ।

Advertisement

Advertisement
Advertisement