ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ

08:49 AM Aug 24, 2024 IST
ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਕੋਆਰਡੀਨੇਟਰ ਗੁਰਜੰਟ ਸਿੰਘ ਦੁੱਗਾਂ ਅਤੇ ਹੋਰ।

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 23 ਅਗਸਤ
ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ ਅੱਠਵੀਂ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਚਾਰ ਰੋਜ਼ਾ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ 24 ਤੋਂ 27 ਅਗਸਤ ਤੱਕ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਉਣ ਸਬੰਧੀ ਅਕਾਲ ਕਾਲਜ ਕੌਂਸਲ ਦੇ ਮੈਂਬਰਾਂ ਅਤੇ ਵੱਖ ਵੱਖ ਵਿਦਿਅਕ ਸੰਸਥਾਵਾਂ ਦੇ ਸਟਾਫ ਮੈਂਬਰਾਂ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ਚ ਮੀਟਿੰਗ ਕਰਨ ਉਪਰੰਤ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਕੋਆਰਡੀਨੇਟਰ ਬਲਦੇਵ ਸਿੰਘ ਭੰਮਾਵੱਦੀ, ਮਨਜੀਤ ਸਿੰਘ ਬਾਲੀਆਂ ਅਤੇ ਗੁਰਜੰਟ ਸਿੰਘ ਦੁੱਗਾਂ ਹੁਰਾਂ ਨੇ ਦੱਸਿਆ ਕਿ 22 ਦੇ ਕਰੀਬ ਵੱਖ ਵੱਖ ਸਟੇਟਾਂ ਤੋਂ 11, 14, 17, 19, 25 ਅਤੇ 30 ਸਾਲ ਦੇ ਪੰਦਰਾਂ ਸੌ ਦੇ ਕਰੀਬ ਖਿਡਾਰੀ ਇਸ ਗੱਤਕਾ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਪਹੁੰਚ ਚੁੱਕੇ ਹਨ। ਇਸ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ 24 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸਾਂਝੇ ਤੌਰ ’ਤੇ ਕਰਨਗੇ, 25 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ਼ਾਮਲ ਹੋਣਗੇ। ਜਦੋਂ ਕਿ ਇਨਾਮਾਂ ਦੀ ਵੰਡ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਗੁਰਪ੍ਰੀਤ ਕੌਰ ਮਾਨ ਸਾਂਝੇ ਤੌਰ ’ਤੇ ਕਰਨਗੇ। ਪ੍ਰਿੰਸੀਪਲ ਡਾ. ਗੀਤਾ ਠਾਕਰ ਅਤੇ ਡਾ. ਸੁਖਜੀਤ ਕੌਰ ਨੇ ਦੱਸਿਆ ਕਿ ਇਸ ਗੱਤਕਾ ਚੈਂਪੀਅਨਸ਼ਿਪ ਸਬੰਧੀ ਸਾਰੀਆਂ ਤਿਆਰੀਆਂ ਵੱਡੀ ਪੱਧਰ ’ਤੇ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰਬੰਧਕਾਂ ਨੇ ਆਪੋ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ।
ਇਸ ਮੌਕੇ ਡਾ. ਸੁਖਜੀਤ ਸਿੰਘ ਘੁਮਾਣ, ਪ੍ਰੋ ਰਣਧੀਰ ਸ਼ਰਮਾ, ਪ੍ਰੋ. ਸੋਹਣਦੀਪ ਸਿੰਘ ਜੁਗਨੂੰ, ਪ੍ਰੋ. ਸੁਖਵਿੰਦਰ ਸਿੰਘ ਮਾਨ, ਡਾ. ਪਾਲ, ਚਰਨਜੀਤ ਸਿੰਘ ਸਿੱਧੂ, ਮਨਜੀਤ ਸਿੰਘ ਚੰਗਾਲ, ਨਰਿੰਦਰ ਸਿੰਘ ਸਮੇਤ ਵੱਖ ਵੱਖ ਕਾਲਜਾਂ ਦੇ ਸਟਾਫ ਮੈਂਬਰ ਮੌਜੂਦ ਸਨ।

Advertisement

Advertisement