ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖ਼ਾਲਸਾ ਕਾਲਜ ਦੀ ਨਵੀਂ ਇਮਾਰਤ ਦਾ ਉਦਘਾਟਨ

07:51 AM Jun 13, 2024 IST
ਖ਼ਾਲਸਾ ਕਾਲਜ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦੇ ਹੋਏ ਸੱਤਿਆਜੀਤ ਸਿੰਘ ਮਜੀਠੀਆ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਜੂਨ
ਲਗਪਗ 132 ਸਾਲਾ ਪੁਰਾਤਨ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਕੈਂਪਸ ਵਿੱਚ ਕਾਮਰਸ ਅਤੇ ਹੋਰਨਾਂ ਵਿਭਾਗਾਂ ਦੀ ਸਾਂਝੀ ਸੁਵਿਧਾ ਲਈ 3 ਬਲਾਕ ’ਚ ਕਰੀਬ 1 ਲੱਖ 35 ਹਜ਼ਾਰ ਵਰਗ ਫੁੱਟ ਦੀ ਨਵੀਂ ਇਮਾਰਤ ਦੀ ਉਸਾਰੀ ਕੀਤੀ ਗਈ ਹੈ। ਇਸ ਆਲੀਸ਼ਾਨ ਇਮਾਰਤ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।
ਇਸ ਮੌਕੇ ਸ੍ਰੀ ਮਜੀਠੀਆ ਨੇ ਕਿਹਾ ਕਿ ਮੈਨੇਜਮੈਂਟ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਹਰੇਕ ਸੁਵਿਧਾ ਪ੍ਰਦਾਨ ਕਰਨਾ ਹੈ ਅਤੇ ਭਵਿੱਖ ਲਈ ਸਮੂਹ ਅਦਾਰਿਆਂ ਦੇ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਕਈ ਮਹੱਤਵਪੂਰਨ ਪ੍ਰਾਜੈਕਟ ਨੇਪਰੇ ਚਾੜ੍ਹਨ ਲਈ ਵਿਉਂਤਬੰਦੀ ਕੀਤੀ ਗਈ ਹੈ। ਇਸ ਮੌਕੇ ਸ੍ਰੀ ਛੀਨਾ ਨੇ ਕਿਹਾ ਕਿ ਵਿਦੇਸ਼ਾਂ ਦੀ ਤੇਜ਼ ਰਫ਼ਤਾਰ ਤਕਨੀਕ ਨਾਲ ਤਾਲਮੇਲ ਕਾਇਮ ਕਰਨ ਲਈ ਖਾਲਸਾ ਕਾਲਜ ਗਵਰਨਿੰਗ ਕੌਂਸਲ ਆਪਣੇ ਅਧੀਨ ਆਉਂਦੀਆਂ ਹਰੇਕ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਐਡਵਾਂਸ ਤਕਨਾਲੋਜੀ ਮੁਹੱਈਆ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅੱਜ ਖਾਲਸਾ ਕਾਲਜ ਕੈਂਪਸ ਵਿੱਚ ਨਵੀਂ ਸਥਾਪਤ 5 ਮੰਜ਼ਿਲਾਂ ਇਮਾਰਤ ’ਚ 61 ਕਲਾਸਰੂਮ, ਸਟੇਡੀਅਮ, 2-2 ਵੱਡੇ ਅਤੇ ਛੋਟੇ ਹਾਲ, 7 ਲੈਬਰਾਟਰੀਆਂ, ਮਿਊਜ਼ਿਕ ਰੂਮ ਆਦਿ ਤੋਂ ਇਲਾਵਾ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਕਿ ਸਬੰਧਤ ਸਟਾਫ਼ ਅਤੇ ਵਿਦਿਆਰਥੀਆਂ ਲਈ ਭਵਿੱਖ ’ਚ ਲਾਹੇਵੰਦ ਸਾਬਿਤ ਹੋਵੇਗੀ।

Advertisement

Advertisement