ਡਿਪਟੀ ਸਪੀਕਰ ਵੱਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ
10:47 AM Sep 28, 2023 IST
ਨਿੱਜੀ ਪੱਤਰ ਪ੍ਰੇਰਕ
ਗੜ੍ਹਸ਼ੰਕਰ, 27 ਸਤੰਬਰ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮਾਹਿਲਪੁਰ ਨਗਰ ਪੰਚਾਇਤ ਦੇ ਵਾਰਡ ਨੰਬਰ 2 ਸ਼ਹੀਦਾਂ ਰੋਡ ਵਿੱਚ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈੱਲ ਨਾਲ ਮਾਹਿਲਪੁਰ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਾਰੀ ਕੀਤੀ ਜਾ ਰਹੀਆਂ ਵਿਸ਼ੇਸ਼ ਗਰਾਂਟਾਂ ਨਾਲ ਮਾਹਿਲਪੁਰ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ, ਜਲਦ ਹੀ ਪੀਣ ਵਾਲੇ ਪਾਣੀ ਦੇ ਦੂਜੇ ਟਿਊਬਵੈੱਲ ਦੀ ਸ਼ੁਰੂਆਤ ਵੀ ਕਰਵਾ ਦਿੱਤੀ ਜਾਵੇਗੀ।
ਇਸ ਮੌਕੇ ਐੱਸਡੀਐੱਮ ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ, ਓਐਸਡੀ ਚਰਨਜੀਤ ਸਿੰਘ ਚੰਨੀ, ਐੱਸਐੱਚਓ ਮਾਹਿਲਪੁਰ ਬਲਜਿੰਦਰ ਸਿੰਘ ਮੱਲੀ, ਐੱਮਸੀ ਸ਼ਸ਼ੀ ਬੰਗੜ, ਸਤਵੀਰ ਸਿੰਘ ਸੰਤਾ, ਤਰਸੇਮ ਭਾਅ, ਸਰਬਜੀਤ ਸਿੰਘ ਮਾਹਿਲਪੁਰੀ, ਰਾਜੇਸ਼ ਕੁਮਾਰ ਰਾਜਾ ਆਦਿ ਹਾਜ਼ਰ ਸਨ।
Advertisement
Advertisement