ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਘੁੰਮਣ ਵੱਲੋਂ ਨਵੀਂ ਵਾਟਰ ਸਪਲਾਈ ਸਕੀਮ ਦਾ ਉਦਘਾਟਨ

06:57 AM Aug 24, 2023 IST
ਪਿੰਡ ਦੁਲਮੀਵਾਲ ਵਿੱਚ ਨਵੀਂ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕਰਮਬੀਰ ਘੁੰਮਣ। -ਫੋਟੋ: ਸੰਦਲ

ਭਗਵਾਨ ਦਾਸ ਸੰਦਲ
ਦਸੂਹਾ, 23 ਅਗਸਤ
ਪਿੰਡਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਇਆ ਕਰਵਾਉਣ ਲਈ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨਵੀਂਆਂ ਵਾਟਰ ਸਪਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਪਿੰਡ ਦੁਲਮੀਵਾਲ-ਕੋਲੀਆ ਵਿਖੇ 63 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕਰਨ ਮਗਰੋਂ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਵਸਨੀਕ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਨਾਲ ਜੂਝ ਰਹੇ ਸਨ। ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆ ਨਵੀਂ ਵਾਟਰ ਸਪਲਾਈ ਸਕੀਮ ਸਥਾਪਿਤ ਕੀਤੀ ਗਈ ਹੈ ਜਿਸ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਸ੍ਰੀ ਘੁੰਮਣ ਨੇ ਕਿਹਾ ਕਿ ਅਧਿਕਾਰੀਆਂ ਨੂੰ ਜਾਰੀ ਹਦਾਇਤਾਂ ਮੁਤਾਬਕ ਜਿਥੇ ਇਹ ਟਿਊਬਵੈਲ ਡੂੰਘੇ ਕਰਕੇ ਵੱਡੀ ਮੋਟਰ ਲਗਾਈ ਗਈ ਹੈ ਉਥੇ ਹੀ ਪਿੰਡ ਦੀ ਹਰ ਵਸੋਂ ਵਾਲੀ ਥਾਂ ’ਤੇ ਪਾਣੀ ਦੀ ਸਪਲਾਈ ਲਈ ਪਾਈਪ ਲਾਈਨ ਵਿਛਾਈ ਗਈ ਹੈ। ਇਸ ਦੇ ਨਾਲ ਹੀ ਵੱਡੀ ਸਮਰੱਥਾ ਵਾਲੀ ਟੈਂਕੀ ਵੀ ਉਸਾਰੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਵੀਨਤਮ ਤਕਨੀਕ ਵਾਲੀ ਵਾਟਰ ਸਪਲਾਈ ਸਕੀਮ ਤਹਿਤ ਪਿੰਡ ਵਾਸੀਆਂ ਨੂੰ ਕੀਟਾਣੂ ਰਹਿਤ ਤੇ ਸਾਫ ਸੁਥਰਾ ਪਾਣੀ ਮੁਹੱਇਆ ਕਰਵਾਇਆ ਜਾਵੇਗਾ। ਇਸ ਮੌਕੇ ਐਸਡੀਓ ਸੇਵਾ ਸਿੰਘ, ਸਤਪਾਲ ਸਿੰਘ, ਅਰਪਨ ਸਿੰਘ, ਸੰਦੀਪ ਸਿੰਘ ਦੁਲਮੀਵਾਲ, ਰਵਿੰਦਰ ਕੁਮਾਰ, ਕੁਲਦੀਪ ਸਿੰਘ, ਕਮਲੇਸ਼ ਕੁਮਾਰੀ, ਸੋਨੀਆ ਕੌਰ ਤੇ ਹੋਰ ਪਤਵੰਤੇ ਮੌਜੂਦ ਸਨ।

Advertisement

Advertisement