ਸੰਸਦ ਮੈਂਬਰ ਵੱਲੋਂ ਪਾਰਕ ਵਿੱਚ ਓਪਨ ਜਿਮ ਦਾ ਉਦਘਾਟਨ
ਖੇਤਰੀ ਪ੍ਰਤੀਨਿਧ
ਐਸ.ਏ.ਐਸ. ਨਗਰ (ਮੁਹਾਲੀ), 11 ਜੂਨ
ਲੋਕ ਸਭਾ ਹਲਕ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਇੱਥੇ ਵਾਰਡ ਨੰਬਰ-1 ਵਿੱਚ ਪੈਂਦੇ ਫੇਜ਼-2 ਦੇ ਪਾਰਕ ਵਿੱਚ ਨਵੇਂ ਓਪਨ ਜਿਮ ਦਾ ਉਦਘਾਟਨ ਕੀਤਾ। ਇਸ ਜਿਮ ਲਈ ਉਨ੍ਹਾਂ ਆਪਣੇ ਸੰਸਦੀ ਕੋਟੇ ਵਿੱਚੋਂ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਸੀ।
ਇਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਓਪਨ ਏਅਰ ਜਿਮ ਨਾਲ ਇਲਾਕੇ ਦੇ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ ਅਤੇ ਲੋਕ ਪਾਰਕ ਵਿੱਚ ਸੈਰ ਕਰਦੇ ਹੋਏ ਕਸਰਤ ਵੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਿਹਤ ਧਨ ਹੈ ਅਤੇ ਸਾਰਿਆਂ ਨੂੰ ਇਸ ਦੀ ਸੰਭਾਲ ਕਰਨੀ ਚਾਹੀਦੀ ਹੈ। ਇਹ ਜਿਮ ਹਰ ਉਮਰ ਵਰਗ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਮੁਹਾਲੀ ਦਾ ਬਹੁਤ ਵਿਕਾਸ ਹੋਇਆ ਸੀ ਅਤੇ ਹੁਣ ਵੀ ਉਹ ਇਲਾਕੇ ਦੇ ਵਿਕਾਸ ਲਈ ਲਗਾਤਾਰ ਗ੍ਰਾਂਟਾਂ ਜਾਰੀ ਕਰ ਰਹੇ ਹਨ। ਉਨ੍ਹਾਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜਸਪ੍ਰੀਤ ਕੌਰ ਐੱਮਸੀ, ਰਾਜਾ ਕੰਵਰ ਜੋਤ ਸਿੰਘ, ਜਸਪ੍ਰੀਤ ਸਿੰਘ ਗਿੱਲ ਐੱਮਸੀ, ਮਨਜੋਤ ਸਿੰਘ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ, ਜੋਗਿੰਦਰ ਸਿੰਘ ਪ੍ਰਧਾਨ ਵੈੱਲਫੇਅਰ ਐਸੋਸੀਏਸ਼ਨ ਐੱਚਆਈਜੀ, ਹਰਮੀਤ ਸਿੰਘ ਗੁਜਰਾਲ, ਮਨਜੋਤ ਕੌਰ, ਹਰਮੀਤ ਆਨੰਦ, ਐੱਮਸੀ ਕੁਲਦੀਪ ਸਿੰਘ ਤੇ ਚਿਰੰਜੀ ਲਾਲ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ।