For the best experience, open
https://m.punjabitribuneonline.com
on your mobile browser.
Advertisement

ਕਟਾਰੂਚੱਕ ਵੱਲੋਂ ਆਕਸੀਜਨ ਪਲਾਂਟ ਦਾ ਉਦਘਾਟਨ

07:06 AM Sep 22, 2024 IST
ਕਟਾਰੂਚੱਕ ਵੱਲੋਂ ਆਕਸੀਜਨ ਪਲਾਂਟ ਦਾ ਉਦਘਾਟਨ
ਸ਼ਹੀਦ ਦੇ ਪਰਿਵਾਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ।
Advertisement

ਐੱਨ ਪੀ ਧਵਨ
ਪਠਾਨਕੋਟ, 21 ਸਤੰਬਰ
ਇੱਥੇ ਵਾਈਟ ਮੈਡੀਕਲ ਕਾਲਜ ਅਤੇ ਹਸਪਤਾਲ ਪਠਾਨਕੋਟ ਵਿੱਚ ਕਰਵਾਏ ਇੱਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਪੁੱਜੇ ਤੇ ਨਵੇਂ ਸਥਾਪਤ ਕੀਤੇ ਗਏ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ। ਇਸ ਮੌਕੇ ਚੇਅਰਮੈਨ ਸਵਰਨ ਸਿੰਘ ਸਲਾਰੀਆ ਵੀ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਬਲਾਕ ਪ੍ਰਧਾਨ ਪਵਨ ਕੁਮਾਰ ਫ਼ੌਜੀ, ਖੁਸ਼ਬੀਰ ਕਾਟਲ, ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਨਰੇਸ਼ ਸੈਣੀ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਬਹੁਤ ਹੀ ਇਤਿਹਾਸਕ ਦਿਨ ਹੈ ਕਿਉਂਕਿ ਵਾਈਟ ਮੈਡੀਕਲ ਕਾਲਜ ਪਠਾਨਕੋਟ ’ਚ ਆਕਸੀਜਨ ਪਲਾਂਟ ਚਾਲੂ ਹੋ ਗਿਆ ਹੈ। ਇਹ ਪੰਜਾਬ ਅੰਦਰ ਲੱਗਣ ਵਾਲਾ ਚੌਥਾ ਆਕਸੀਜਨ ਪਲਾਂਟ ਹੈ। ਇਹ ਸਮੇਂ ਦੀ ਲੋੜ ਸੀ ਅਤੇ ਇੱਥੇ ਹਰ ਵੇਲੇ ਕਰੀਬ 1200 ਆਕਸੀਜਨ ਦੇ ਸਿਲੰਡਰ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਦੌਰਾਨ ਵੀ ਵਾੲ੍ਹੀਟ ਮੈਡੀਕਲ ਕਾਲਜ ਤੇ ਹਸਪਤਾਲ ਵੱਲੋਂ ਬਹੁਤ ਵੱਡਾ ਸਹਿਯੋਗ ਦਿੱਤਾ ਗਿਆ ਸੀ। ਚੇਅਰਮੈਨ ਸਵਰਨ ਸਲਾਰੀਆ ਨੇ ਕਿਹਾ ਵਾਈਟ ਮੈਡੀਕਲ ਕਾਲਜ ਤੇ ਹਸਪਤਾਲ ਜਨਤਾ ਦੀ ਸੇਵਾ ਲਈ ਹਮੇਸ਼ਾਂ ਸਮਰਪਿਤ ਰਹੇਗਾ। ਉਨ੍ਹਾਂ ਕਿਹਾ ਕਿ ਆਕਸੀਜਨ ਪਲਾਂਟ ਸਥਾਪਤ ਕਰਨ ਨਾਲ ਉਨ੍ਹਾਂ ਵੱਲੋਂ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਹੋ ਗਿਆ ਹੈ। ਇਸ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ ਵਿੱਚ ਫ਼ੌਜ ਦੀ 20 ਡੋਗਰਾ ਯੂਨਿਟ ਦੇ ਹਵਾਲਦਾਰ ਮਦਨ ਲਾਲ ਸ਼ਰਮਾ ਦੇ 8ਵੇਂ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਦੀ ਯਾਦ ’ਚ ਸਕੂਲ ਅੰਦਰ ਲਾਇਬ੍ਰੇਰੀ ਬਣਾਉਣ ਦਾ ਐਲਾਨ ਕੀਤਾ ਤੇ ਕਮਿਊਨਿਟੀ ਹੈਲਥ ਸੈਂਟਰ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਦਾ ਵੀ ਐਲਾਨ ਕੀਤਾ।

Advertisement

Advertisement
Advertisement
Author Image

sukhwinder singh

View all posts

Advertisement