ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਹਿਰਾਗਾਗਾ ਵਿੱਚ ‘ਪਹਿਲ ਮਾਰਟ’ ਦਾ ਉਦਘਾਟਨ

06:43 AM Jul 10, 2023 IST
‘ਪਹਿਲ ਮਾਰਟ’ ਦਾ ਉਦਘਾਟਨ ਕਰਦੇ ਹੋਏ ਏਡੀਸੀ ਵਿਕਾਸ ਵਰਜੀਤ ਵਾਲੀਆ।

ਪੱਤਰ ਪ੍ਰੇਰਕ
ਲਹਿਰਾਗਾਗਾ, 9 ਜੁਲਾਈ
ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ‘ਪਹਿਲ ਪ੍ਰਾਜੈਕਟ’ ਦੇ ਸਬੰਧ ਵਿੱਚ ਸਵੈ-ਸਹਾਇਤਾ ਸਮੂਹ ਦੀਆਂ ਮਹਿਲਾ ਮੈਂਬਰਾਂ ਵੱਲੋਂ ਬਲਾਕ ਲਹਿਰਾਗਾਗਾ ਵਿੱਚ ‘ਪਹਿਲ ਮਾਰਟ’ ਸਥਾਪਤ ਕੀਤਾ ਗਿਆ ਹੈ। ਇਸ ਵਿੱਚ ਕੁਦਰਤੀ ਖੇਤੀ ਲਈ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਦੇ ਨਾਲ ਨਾਲ ਅਜੋਲਾ ਖਾਦ, ਦੇਸੀ ਖਾਦਾਂ, ਗੰਡੋਆ ਖਾਦ, ਸ਼ੁੱਧ ਸ਼ਹਿਦ, ਦੇਸੀ ਤੇ ਹਾਈਬ੍ਰਿਡ ਬੀਜ ਅਤੇ ਮੌਸਮੀ ਪਨੀਰੀ ਮੁਹੱਈਆ ਕਰਵਾਈ ਜਾਂਦੀ ਹੈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ‘ਪਹਿਲ ਮਾਰਟ’ ਦਾ ਉਦਘਾਟਨ ਕਰਦਿਆਂ ਸਵੈ ਸਹਾਇਤਾ ਸਮੂਹ ਦੇ ਉਦਮ ਦੀ ਸ਼ਲਾਘਾ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਗਰੂਰ ਦੇ ਹਰ ਬਲਾਕ ਵਿੱਚ ਅਜਿਹਾ ਹੀ ਪਹਿਲ ਮਾਰਟ ਖੋਲ੍ਹੇ ਜਾਣ ਦੀ ਤਜਵੀਜ਼ ਹੈ ਤਾਂ ਜੋ ਪਿੰਡਾਂ ਦੀਆਂ ਔਰਤਾਂ ਬਲਾਕ ਪੱਧਰ ’ਤੇ ਆਪਣੇ ਹੱਥੀਂ ਤਿਆਰ ਕੀਤੀਆਂ ਵਸਤਾਂ ਦੀ ਵਿਕਰੀ ਕਰ ਸਕਣ। ਇਸ ਮੌਕੇ ਉਨ੍ਹਾਂ ‘ਪਹਿਲ ਮਾਰਟ’ ਨੂੰ ਚਲਾਉਣ ਵਾਲੇ ਸਮੂਹ ਦੀਆਂ ਔਰਤਾਂ ਨਾਲ ਗੱਲਬਾਤ ਕੀਤੀ ਅਤੇ ਨੇੜਲੇ ਪਿੰਡਾਂ ਵਿੱਚ ਪਹੁੰਚ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਰਾਮਪਾਲ ਸਿੰਘ, ਪ੍ਰੋਗਰਾਮ ਮੈਨੇਜਰ ਸੌਰਭ ਬਾਂਸਲ, ਰਾਜਿੰਦਰ ਕੁਮਾਰ ਸ਼ਰਮਾ, ਚੇਤਨ ਕੁਮਾਰ, ਸ਼ੁਭਰੀਤ ਸਿੰਘ ਵੀ ਹਾਜ਼ਰ ਸਨ।

Advertisement

Advertisement
Tags :
ਉਦਘਾਟਨਪਹਿਲਮਾਰਟ’ਲਹਿਰਾਗਾਗਾ:ਵਿੱਚ
Advertisement