ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ੀਰਾ ਵਿੱਚ ਫਿਜ਼ੀਓਥੈਰੇਪੀ ਸੈਂਟਰ ਦਾ ਉਦਘਾਟਨ

09:58 AM Sep 24, 2024 IST
ਐੱਸਪੀ ਸਿੰਘ ਓਬਰਾਏ ਦਾ ਸਵਾਗਤ ਕਰਦੇ ਹੋਏ ਵਿਧਾਇਕ ਨਰੇਸ਼ ਕਟਾਰੀਆ ਤੇ ਹੋਰ। -ਫੋਟੋ: ਨੀਲੇਵਾਲਾ

ਜ਼ੀਰਾ:

Advertisement

ਜ਼ੀਰਾ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਘੱਟ ਕੀਮਤਾਂ ’ਤੇ ਆਧੁਨਿਕ ਸਹੂਲਤਾਂ ਨਾਲ ਲੈਸ ਫਿਜ਼ੀਓਥੈਰੇਪੀ ਸੈਂਟਰ ਖੋਲ੍ਹਿਆ ਗਿਆ। ਸੈਂਟਰ ਦਾ ਉਦਘਾਟਨ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਅਤੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਕੀਤਾ। ਇਸ ਮੌਕੇ ਸਿਹਤ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਡਾ. ਆਰਐੱਸ ਅਟਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚੰਦ ਸਿੰਘ ਗਿੱਲ ਅਤੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ। ਇਸ ਮੌਕੇ ਬਗੈਰ ਕਿਰਾਏ ਤੋਂ ਦੁਕਾਨਾਂ ਮੁਹੱਈਆ ਕਰਵਾਉਣ ਵਾਲੇ ਇਸ਼ਾਨ ਕੈਂਸਰ ਕੇਅਰ ਫਾਊਂਡੇਸ਼ਨ ਸੁਸਾਇਟੀ ਜ਼ੀਰਾ ਦੇ ਸਰਪ੍ਰਸਤ ਸਤੀਸ਼ ਜੁਨੇਜਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਡਾ. ਐੱਸਪੀ ਸਿੰਘ ਓਬਰਾਏ ਨੇ ਧੰਨਵਾਦ ਕੀਤਾ। -ਪੱਤਰ ਪ੍ਰੇਰਕ

Advertisement
Advertisement