ਐੱਸਐੱਸਪੀ ਵੱਲੋਂ ਪੁਲੀਸ ਪੈਨਸ਼ਨਰ ਦਫ਼ਤਰ ਦਾ ਉਦਘਾਟਨ
ਪੱਤਰ ਪ੍ਰੇਰਕ
ਮਾਨਸਾ, 4 ਜੁਲਾਈ
ਪੁਲੀਸ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੇ ਦਫ਼ਤਰ ਦਾ ਨਵੀਨੀਕਰਨ ਮਗਰੋਂ ਉਦਘਾਟਨ ਸੀਨੀਅਰ ਕਪਤਾਨ ਪੁਲੀਸ ਡਾ. ਨਾਨਕ ਸਿੰਘ ਵੱਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਉਦਘਾਟਨ ਮੌਕੇ ਡੀਐਸਪੀ ਸੰਜੀਵ ਗੋਇਲ, ਡੀਐਸਪੀ (ਡੀ) ਲਵਪ੍ਰੀਤ ਸਿੰਘ ਅਤੇ ਥਾਣਾ ਸਿਟੀ-1 ਦੇ ਮੁਖੀ ਦਲਜੀਤ ਸਿੰਘ ਵੀ ਹਾਜ਼ਰ ਹੋਏ। ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਪੁਲੀਸ ਮੁਲਾਜ਼ਮ ਵੀ ਪੁਲੀਸ ਵਿਭਾਗ ਦਾ ਇੱਕ ਅੰਗ ਹਨ। ਉਨ੍ਹਾਂ ਕਿਹਾ ਕਿ ਸੇਵਾਮੁਕਤ ਅਧਿਕਾਰੀਆਂ/ਕਰਮਚਾਰੀਆਂ ਨੂੰ ਮਹਿਕਮਾ ਪੁਲੀਸ ਨਾਲ ਸਬੰਧਤ ਜਾਂ ਕੋਈ ਘਰੇਲੂ/ਪਰਿਵਾਰਕ ਸਮੱਸਿਆਂ ਪੇਸ਼ ਆਉਦੀ ਹੈ ਤਾਂ ਉਹ ਕਿਸੇ ਵੀ ਸਮੇਂ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ, ਜਿਨ੍ਹਾਂ ਵੱਲੋਂ ਉਨ੍ਹਾਂ ਦੀ ਸਮੱਸਿਆ ਦਾ ਬਹੱਲ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਜਥੇਬੰਦਕ ਆਗੂਆਂ ਵੱਲੋਂ ਐਸਐਸਪੀ ਮਾਨਸਾ ਤੇ ਹੋਰਨਾਂ ਅਧਿਕਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਚਰਨ ਸਿੰਘ ਮੰਦਰਾਂ, ਅਸ਼ੋਕ ਮੋਹਣ, ਸੁਖਵਿੰਦਰ ਸਿੰਘ, ਚੂਹੜ ਸਿੰਘ, ਮੱਘਰ ਸਿੰਘ, ਸੁਖਦੇਵ ਸਿੰਘ ਕੁੱਤੀਵਾਲ, ਰਾਮ ਸਿੰਘ ਅੱਕਾਂਵਾਲੀ ਤੇ ਦਰਸ਼ਨ ਕੁਮਾਰ ਗੇਹਲੇ ਵੀ ਹਾਜ਼ਰ ਸਨ।