ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਛੱਪੜ ਦੇ ਨਵੀਨੀਕਰਨ ਦਾ ਉਦਘਾਟਨ

08:45 AM Sep 20, 2024 IST
ਨਵੀਨੀਕਰਨ ਮਗਰੋਂ ਛੱਪੜ ਦਾ ਉਦਘਾਟਨ ਕਰਦੇ ਹੋਏ ਵਿਧਾਹਿਕ ਮੁੰਡੀਆਂ ਤੇ ਹੋਰ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 19 ਸਤੰਬਰ
ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪਿੰਡ ਜੰਡਿਆਲੀ ਵਿੱਚ ਛੱਪੜ ਦੇ ਨਵੀਨੀਕਰਨ ਦਾ ਉਦਘਾਟਨ ਸਾਬਕਾ ਸਰਪੰਚ ਧਰਮਜੀਤ ਸਿੰਘ ਗਿੱਲ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤਾ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪਹਿਲਾਂ ਇੱਥੇ ਲੋਕ ਕੂੜਾ ਸੁੱਟਦੇ ਸਨ ਅਤੇ ਕਈ ਥਾਈਂ ਨਾਜਾਇਜ਼ ਕਬਜ਼ੇ ਵੀ ਕੀਤੇ ਗਏ ਸਨ, ਪਰ ਛੱਪੜ ਦਾ ਪਾਣੀ ਹੁਣ ਬਿਲਕੁਲ ਸਾਫ਼ ਸੁਥਰਾ ਹੈ ਜਿਸ ਦੀ ਵਰਤੋਂ ਸਿੰਜਾਈ ਲਈ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਵਿੱਚ ਵਿਕਾਸ ਪ੍ਰਾਜੈਕਟ ਜੰਗੀ ਪੱਧਰ ’ਤੇ ਜਾਰੀ ਹਨ। ਇਸ ਮੌਕੇ ਉਨ੍ਹਾਂ ਪਿੰਡ ਵਿੱਚ ਕੀਤੇ ਗਏ ਹੋਰ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਸਾਬਕਾ ਸਰਪੰਚ ਧਰਮਜੀਤ ਸਿੰਘ ਗਿੱਲ, ਰਛਪਾਲ ਸਿੰਘ ਪੀ.ਏ., ਮਾਸਟਰ ਸਾਧੂ ਸਿੰਘ, ਧਰਮਜੀਤ ਸਿੰਘ ਸੋਨੀ ਗਿੱਲ, ਬਾਬਾ, ਰੋਮਲ ਗਿੱਲ, ਨਵਕਰਨ ਸਿੰਘ ਗਿੱਲ, ਸਿਵਦੀਪ ਸਿੰਘ, ਇਕਬਾਲ ਸਿੰਘ ਬੱਬੂ ਬਾਬਾ, ਕੁਲਜੀਤ ਸਿੰਘ, ਕੁਲਵਿੰਦਰ ਸ਼ਾਰਧੇ, ਸੌਦਾਗਰ ਸਿੰਘ ਹੋਰ ਮੌਜੂਦ ਸਨ।

Advertisement

Advertisement