ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਹਵਾਈ ਅੱਡੇ ’ਤੇ ਪੰਜਾਬ ਦੇ ਸੁਵਿਧਾ ਕੇਂਦਰ ਦਾ ਉਦਘਾਟਨ ਅੱਜ

07:07 AM Aug 08, 2024 IST

ਚੰਡੀਗੜ੍ਹ (ਟਨਸ):

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦਿੱਲੀ ਦੇ ਹਵਾਈ ਅੱਡੇ ’ਤੇ ਸੁਵਿਧਾ ਕੇਂਦਰ ਦਾ ਉਦਘਾਟਨ ਕਰਨਗੇ। ਇਹ ਸੁਵਿਧਾ ਕੇਂਦਰ ਦਿੱਲੀ ਦੇ ਹਵਾਈ ਅੱਡੇ ’ਤੇ ਟਰਮੀਨਲ ਤਿੰਨ ਕੋਲ ਬਣਾਇਆ ਗਿਆ ਹੈ। ਇਹ ਕੇਂਦਰ ਪਰਵਾਸੀ ਪੰਜਾਬੀਆਂ ਨੂੰ ਖੱਜਲ-ਖ਼ੁਆਰੀ ਤੋਂ ਬਚਾਉਣ ਲਈ ਬਣਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਇਸ ਕੇਂਦਰ ਵਿੱਚ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਤਾਇਨਾਤੀ ਕਰੇਗੀ। ਪਰਵਾਸੀ ਪੰਜਾਬੀਆਂ ਨੂੰ ਇੱਥੇ ਪੰਜਾਬ ਭਵਨ ਜਾਂ ਨਜ਼ਦੀਕੀ ਥਾਵਾਂ ’ਤੇ ਛੱਡਣ ਲਈ ਕੇਂਦਰ ਵਿੱਚ ਦੋ ਇਨੋਵਾ ਵਾਹਨ ਵੀ ਤਾਇਨਾਤ ਕੀਤੇ ਜਾਣਗੇ। ਹੰਗਾਮੀ ਹਾਲਤ ਵਿਚ ਮਹਿਮਾਨਾਂ ਨੂੰ ਪੰਜਾਬ ਭਵਨ ਵਿੱਚ ਕਮਰਿਆਂ ਦੀ ਸਹੂਲਤ ਵੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਅੱਜ ਸੁਵਿਧਾ ਕੇਂਦਰ ਦਾ ਹੈਲਪ ਨੰਬਰ 011-61232182 ਜਾਰੀ ਕੀਤਾ ਹੈ। ਭਗਵੰਤ ਮਾਨ ਅੱਜ ਦਿੱਲੀ ਪਹੁੰਚ ਗਏ ਹਨ। ਉਹ ਵੀਰਵਾਰ ਨੂੰ ਇਸ ਸੁਵਿਧਾ ਕੇਂਦਰ ਦਾ ਉਦਘਾਟਨ ਕਰਨਗੇ।

Advertisement
Advertisement
Advertisement