For the best experience, open
https://m.punjabitribuneonline.com
on your mobile browser.
Advertisement

ਸਿਹਤ ਮੰਤਰੀ ਵੱਲੋਂ ਹੈਲਥ ਸੈਂਟਰ ਦੇ ਨਵੀਨੀਕਰਨ ਦਾ ਉਦਘਾਟਨ

08:50 AM Mar 16, 2024 IST
ਸਿਹਤ ਮੰਤਰੀ ਵੱਲੋਂ ਹੈਲਥ ਸੈਂਟਰ ਦੇ ਨਵੀਨੀਕਰਨ ਦਾ ਉਦਘਾਟਨ
Advertisement

ਦਰਸ਼ਨ ਸਿੰਘ ਮਿੱਠਾ
ਘਨੌਰ, 15 ਮਾਰਚ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਘਨੌਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕੀਤਾ। ਸਿਹਤ ਮੰਤਰੀ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਦੱਸਿਆ ਕਿ ਘਨੌਰ ਸੀ.ਐੱਚ.ਸੀ. ਨੂੰ 20 ਬਿਸਤਰਿਆਂ ਦੇ ਹਸਪਤਾਲ ਤੋਂ ਅਪਗ੍ਰੇਡ ਕਰਕੇ 50 ਬਿਸਤਰਿਆਂ ਦਾ ਹਸਪਤਾਲ ਬਣਾ ਦਿੱਤਾ ਗਿਆ ਹੈ ਅਤੇ ਇੱਥੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਹੋਣਗੀਆਂ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਿਹਤ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਹਰ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ 550 ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਦਕਿ ਡਾਕਟਰਾਂ ਦੀਆਂ 1370 ਨਵੀਂਆਂ ਪੋਸਟਾਂ ਸਿਰਜੀਆਂ ਗਈਆਂ ਹਨ ਅਤੇ 1800 ਨਰਸਿੰਗ ਸਟਾਫ਼ ਦੀ ਭਰਤੀ ਸਮੇਤ ਪੈਰਾਮੈਡੀਕਲ ਅਮਲੇ ਦੀ ਭਰਤੀ ਵੀ ਕੀਤੀ ਜਾ ਰਹੀ ਹੈ। ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਨੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ। ਇਕ ਮੌਕੇ ਡਾ. ਰੁਪਿੰਦਰਜੀਤ ਕੌਰ ਸੈਣੀ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਕਰਨਲ ਜੇ.ਵੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐੱਮ.ਡੀ. ਵਰਿੰਦਰ ਕੁਮਾਰ, ਡਾਇਰੈਕਟਰ ਸਿਹਤ ਵਿਭਾਗ ਡਾ. ਆਦਰਸ਼ਪਾਲ ਕੌਰ ਤੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਸਿਵਲ ਸਰਜਨ ਡਾ. ਰਮਿੰਦਰ ਕੌਰ, ਐੱਸ.ਐੱਮ.ਓ. ਘਨੌਰ ਡਾ. ਕਿਰਨਜੋਤ ਕੌਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×