ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਨ ਅਰੋੜਾ ਵੱਲੋਂ ਰੋਬੋਟਿਕ ਲੈਬਾਰਟਰੀ ਦਾ ਉਦਘਾਟਨ

06:51 AM Aug 10, 2024 IST
ਲੈਬਾਰਟਰੀ ਦੇ ਉਦਘਾਟਨ ਮੌਕੇ ਮਾਡਲ ਦੇਖਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਗੁਰਦੀਪ ਸਿੰਘ ਲਾਲੀ/ਸਤਨਾਮ ਸਿੰਘ ਸੱਤੀ
ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ, 9 ਅਗਸਤ
ਇੱਥੇ ਸਰਕਾਰੀ ਹਾਈ ਸਕੂਲ ਖੇੜੀ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਰੋਬੋਟਿਕ ਲੈਬਾਰਟਰੀਆਂ ਦੀ ਸ਼ੁਰੂਆਤ ਕਰ ਕੇ ਦੇਸ਼ ਦਾ ਮੋਹਰੀ ਵਿਧਾਨ ਸਭਾ ਹਲਕਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਹੋਰ ਕਾਬਲ ਬਣਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਥਾਪਤ ਹੋਵੇਗਾ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਅੱਜ ਹਲਕੇ ਦੇ ਸਰਕਾਰੀ ਹਾਈ ਸਕੂਲ ਖੇੜੀ ਵਿੱਚ ਐਡਵਾਂਸਡ ਰੋਬੋਟਿਕ ਲੈਬਾਰਟਰੀ ਦਾ ਉਦਘਾਟਨ ਕਰਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸਕੂਲ ਵਿਦਿਆਰਥੀਆਂ ਵੱਲੋਂ ਤਿਆਰ ਮਾਡਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਹੌਸਲਾ-ਅਫ਼ਜ਼ਾਈ ਕੀਤੀ

Advertisement

ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ

ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਦੇ 6 ਮੈਂਬਰਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੇ ਲੋੜਵੰਦ ਪਰਿਵਾਰਾਂ ਦੀ ਵਿੱਤੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਵੀ ਮ੍ਰਿਤਕ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਨੂੰ ਨੌਕਰੀਆਂ ਦੇ ਰਹੀ ਹੈ।

Advertisement
Advertisement