ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ’ਚ ਸਾਵਿਤਰੀ ਬਾਈ ਫੂਲੇ ਲਾਇਬਰੇਰੀ ਦਾ ਉਦਘਾਟਨ

06:48 AM Oct 17, 2024 IST
ਪਤਲੀ ਡਾਬਰ ਦੇ ਸਕੂਲ ’ਚ ਲਾਇਬਰੇਰੀ ਦਾ ਉਦਘਾਟਨ ਕਰਦੇ ਹੋਏ ਸਿੱਿਖਆ ਅਧਿਕਾਰੀ ਤੇ ਹੋਰ।

ਨਿੱਜੀ ਪੱਤਰ ਪ੍ਰੇਰਕ
ਸਿਰਸਾ, 16 ਅਕਤੂਬਰ
ਪਿੰਡ ਪਤਲੀ ਡਾਬਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਸਾਵਿਤਰੀ ਬਾਈ ਫੂਲੇ ਲਾਈਬੇਰਰੀ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਗਿਆਨ ਸਿੰਘ ਨੇ ਕੀਤਾ। ਇਸ ਮੌਕੇ ਬਲਾਕ ਸਿੱਖਿਆ ਅਧਿਕਾਰੀ ਕ੍ਰਿਸ਼ਨ ਲਾਲ, ਪਿੰਡ ਪਤਲੀ ਡਾਬਰ ਦੇ ਸਰਪੰਚ ਲਖਵਿੰਦਰ ਸਿੰਘ ਅਤੇ ਜ਼ਿਲ੍ਹਾ ਵਿਗਿਆਨ ਮਾਹਿਰ ਡਾ. ਮੁਕੇਸ਼ ਕੁਮਾਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸਕੂਲ ਦੇ ਪ੍ਰਿੰਸੀਪਲ ਡਾ. ਰੋਸ਼ਨ ਲਾਲ ਪੂਨੀਆ ਅਤੇ ਸਕੂਲ ਸਟਾਫ਼ ਨੇ ਸਕੂਲ ਦੇ ਵਿਹੜੇ ’ਚ ਆਏ ਸਾਰੇ ਮਹਿਮਾਨਾਂ ਨੂੰ ਗੁਲਦਸਤੇ ਦੇ ਕੇ ਜੀ ਆਇਆਂ ਕਿਹਾ। ਜ਼ਿਲ੍ਹਾ ਸਿੱਖਿਆ ਅਫ਼ਸਰ ਗਿਆਨ ਸਿੰਘ ਨੇ ਕਿਹਾ ਕਿ ਪੁਸਤਕਾਂ ਅਤੇ ਲਾਇਬੇਰਰੀਆਂ ਮਨੁੱਖਤਾ ਦੀ ਸਾਂਝੀ ਵਿਰਾਸਤ ਹਨ। ਲਾਇਬਰੇਰੀਆਂ ਦਾ ਵਿਕਾਸ ਸਮਾਜ ਅਤੇ ਸੱਭਿਆਚਾਰ ਦੇ ਵਿਕਾਸ ਨਾਲ ਜੁੜਿਆ ਹੋਇਆ ਹੈ। ਕਿਤਾਬਾਂ ਨੇ ਭਾਰਤੀ ਸੱਭਿਆਚਾਰ ਨੂੰ ਪੀੜ੍ਹੀ ਦਰ ਪੀੜ੍ਹੀ ਜ਼ਿੰਦਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਡਾ. ਰੋਸ਼ਨ ਲਾਲ, ਲਾਇਬ੍ਰੇਰੀ ਇੰਚਾਰਜ ਜੈਵੀਰ ਸਿੰਘ, ਸੰਜੇ ਸ਼ਰਮਾ, ਪੰਕਜ ਕੁਮਾਰ, ਅਵਤਾਰ ਸਿੰਘ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਤੇ ਪਿੰਡ ਦੇ ਪਤਵੰਤੇ ਲੋਕ ਹਾਜ਼ਰ ਸਨ।

Advertisement

Advertisement