ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਸ਼ੇਰਪੁਰ ਦੋਨੇ ਵਿੱਚ ਸੀਚੇਵਾਲ ਮਾਡਲ ਦਾ ਉਦਘਾਟਨ

10:01 AM Dec 20, 2023 IST
ਸੀਚੇਵਾਲ ਮਾਡਲ ਦਾ ਉਦਘਾਟਨ ਕਰਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ। -ਫੋਟੋ: ਮਲਕੀਅਤ ਸਿੰਘ

ਪੱਤਰ ਪ੍ਰੇਰਕ
ਜਲੰਧਰ, 19 ਦਸੰਬਰ
ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆ ਦਾ ਪੱਕੇ ਤੌਰ ’ਤੇ ਹੱਲ ਲਈ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ੇਰਪੁਰ ਦੋਨਾ ਵਿੱਚ ਬਣਾਇਆ ਗਿਆ ਸੀਚੇਵਾਲ ਮਾਡਲ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਸੀਚੇਵਾਰ ਨੇ ਕਿਹਾ ਕਿ ਕਪੂਰਥਲੇ ਜ਼ਿਲ੍ਹੇ ਵਿੱਚ ਬਣਾਏ ਗਏ ਹੁਣ ਤੱਕ ਦੇ ਮਾਡਲਾਂ ਵਿੱਚੋਂ ਇਹ ਸਭ ਤੋਂ ਵੱਧ ਮਿਆਰੀ ਤੇ ਖੁਬਸੂਰਤ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਦਾ ਜਿੱਥੇ ਪੱਕਾ ਹੱਲ ਹੋ ਗਿਆ ਹੈ ਉੱਥੇ ਵਰਤੇ ਗਏ ਪਾਣੀ ਨੂੰ ਮੁੜ ਖੇਤੀ ਲਈ ਵਰਤੇ ਜਾਣ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਪੰਚ ਕੁਲਵੰਤ ਕੌਰ ਅਤੇ ਸਮਾਜ ਸੇਵੀ ਤੀਰਥ ਸਿੰਘ ਹੁੰਦਲ ਤੇ ਪਿੰਡ ਵਾਸੀਆਂ ਦੇ ਸਾਂਝੇ ਹੰਭਲੇ ਨਾਲ ਪਿੰਡ ਦਾ ਬਹੁ-ਪੱਖੀ ਵਿਕਾਸ ਹੋਇਆ ਹੈ। ਇਸ ਦੌਰਾਨ ਸੰਤ ਸੀਚੇਵਾਲ ਨੇ ਪਾਰਕਾਂ ਵਿੱਚ ਪ੍ਰਵਾਸੀਆਂ ਪੰਜਾਬੀਆਂ ਦੇ ਸਹਿਯੋਗ ਨਾਲ ਲਾਏ ਗਏ ਝੂਲੇ ਬੱਚਿਆਂ ਨੂੰ ਸਮਰਪਿਤ ਕੀਤੇ। ਸੁਲਤਨਾਪੁਰ ਲੋਧੀ ਦੇ ਐਸ.ਡੀ.ਐਮ ਜਸਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ’ਤੇ ਫਕਰ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਦੀ ਸਬ-ਡਵੀਜ਼ਨ ਵਿੱਚ ਸੀਚੇਵਾਲ ਮਾਡਲ ਤਹਿਤ ਪਿੰਡਾਂ ਦਾ ਬਹੁ-ਪੱਖੀ ਵਿਕਾਸ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀਚੇਵਾਲ ਮਾਡਲ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ 12 ਲੱਖ ਰੁਪਏ ਦੀ ਗ੍ਰਾਂਟ ਪਿੰਡ ਨੂੰ ਦਿੱਤੀ ਹੈ। ਪਿੰਡ ਵਿੱਚ ਸਰਪੰਚ ਦੀ 5 ਸਾਲਾਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਪਿੰਡ ਦੇ ਐਨ.ਆਰ.ਆਈ ਵੱਲੋਂ ਸਰਪੰਚ ਦੇ ਪਰਿਵਾਰ ਨੂੰ ਇਕ ਮੋਟਰਸਾਈਕਲ ਵੀ ਤੋਹਫੇ ਵਜੋਂ ਦਿੱਤਾ ਗਿਆ। ਇਸ ਮੌਕੇ ਬਾਬਾ ਸ਼ਾਤਾਨੰਦ ਬੀਰੋਕੇ ਕਲਾਂ, ਭਾਈ ਪਰਮਜੀਤ ਸਿੰਘ ਡਸਕਾ, ਬਾਬਾ ਗੰਗਾ ਰਾਮ ਤੇ ਡੀ.ਐਸ.ਪੀ ਬਬਨਦੀਪ ਸਿੰਘ ਆਦਿ ਹਾਜ਼ਰ ਸਨ।

Advertisement

Advertisement