For the best experience, open
https://m.punjabitribuneonline.com
on your mobile browser.
Advertisement

ਬਿਜਲੀ ਮੰਤਰੀ ਵੱਲੋਂ ਸੱਤ ਸੋਲਰ ਟਰੀਜ਼ ਦਾ ਉਦਘਾਟਨ

06:45 AM Jun 27, 2024 IST
ਬਿਜਲੀ ਮੰਤਰੀ ਵੱਲੋਂ ਸੱਤ ਸੋਲਰ ਟਰੀਜ਼ ਦਾ ਉਦਘਾਟਨ
ਸੋਲਰ ਪਾਵਰ ਟਰੀ ਦਾ ਉਦਘਾਟਨ ਕਰਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 26 ਜੂਨ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ‘ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ।
ਇਸ ਪ੍ਰਾਜੈਕਟ ਦਾ ਅੱਜ ਉਦਘਾਟਨ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੱਤ ਸੋਲਰ ਟਰੀ (ਦਰੱਖਤ) ਵਿੱਚੋਂ, ਇੱਕ ਸੋਲਰ ਦਰੱਖਤ ਪੀਐੱਸਪੀਸੀਐੱਲ ਦੇ ਮੁੱਖ ਦਫ਼ਤਰ ਅਤੇ ਬਾਕੀ ਛੇ ਸੋਲਰ ਦਰੱਖਤ ਪਾਵਰ ਕਾਲੋਨੀਆਂ ਵਿੱਚ ਲਗਾਏ ਗਏ ਹਨ। ਸੋਲਰ ਦਰੱਖਤ ਨਵੀਨਤਾਕਾਰੀ ਢਾਂਚੇ ਹਨ ਜੋ ਰੁੱਖਾਂ ਵਰਗੇ ਦਿਖਾਈ ਦਿੰਦੇ ਹੋਏ ਸੂਰਜੀ ਊਰਜਾ ਦਾ ਉਪਯੋਗ ਕਰਨ ਲਈ ਡਿਜ਼ਾਈਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪੀਐਸਪੀਸੀਐਲ ਦੀਆਂ ਇਮਾਰਤਾਂ ’ਤੇ 31 ਮੈਗਾਵਾਟ ਸੋਲਰ ਪਾਵਰ ਪ੍ਰਾਜੈਕਟਾਂ ਦੀ ਸਥਾਪਨਾ ਲਈ ਟੈਂਡਰਿੰਗ ਪ੍ਰਕਿਰਿਆ ਜਾਰੀ ਹੈ। ਈਟੀਓ ਨੇ ਕਿਹਾ ਕਿ ਇਹ ਸੋਲਰ ਦਰੱਖਤ ਸਾਲਾਨਾ ਲਗਭਗ 52,000 ਯੂਨਿਟ ਬਿਜਲੀ ਪੈਦਾ ਕਰਨਗੇ, ਜੋ ਸਾਲਾਨਾ ਲਗਭਗ 41 ਟਨ ਕਾਰਬਨ ਡਾਈਆਕਸਾਈਡ ਨਿਕਾਸ ਨੂੰ ਬਚਾ ਸਕਦੇ ਹਨ ਜੋ ਕਿ ਸੀਓ-2 ਸੋਖਣ ਦੇ ਮਾਮਲੇ ਵਿੱਚ ਲਗਭਗ 1015 ਪੂਰੀ ਤਰ੍ਹਾਂ ਵਿਕਸਤ ਰੁੱਖਾਂ ਦੇ ਬਰਾਬਰ ਹੈ।
ਇਸ ਮੌਕੇ ਇੰਜ. ਬਲਦੇਵ ਸਿੰਘ ਸਰਾਂ ਸੀ ਐੱਮਡੀ ਪੀਐੱਸਪੀਸੀਐੱਲ, ਇੰਜ. ਡੀਪੀਐੱਸ ਗਰੇਵਾਲ ਡਾਇਰੈਕਟਰ ਡਿਸਟ੍ਰੀਬਿਊਸ਼ਨ, ਇੰਜ. ਪਰਮਜੀਤ ਸਿੰਘ ਡਾਇਰੈਕਟਰ ਜਨਰੇਸ਼ਨ, ਇੰਜ. ਰਵਿੰਦਰ ਸਿੰਘ ਸੈਣੀ ਡਾਇਰੈਕਟਰ ਕਮਰਸ਼ੀਅਲ, ਸੀਏ ਐਸ ਕੇ ਬੇਰੀ ਡਾਇਰੈਕਟਰ ਫਾਇਨਾਂਸ, ਜਸਬੀਰ ਸਿੰਘ ਡਾਇਰੈਕਟਰ ਐਡਮਿਨ ਮੌਜੂਦ ਸਨ।

Advertisement

Advertisement
Author Image

Advertisement
Advertisement
×