ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਸ਼ਾਸਕ ਵੱਲੋਂ ਸੀਵਰੇਜ ਵਾਟਰ ਟਰੀਟਮੈਂਟ ਪਲਾਂਟ ਦਾ ਉਦਘਾਟਨ

08:10 AM Mar 03, 2024 IST
ਸਮਾਗਮ ਵਿੱਚ ਪਹੁੰਚੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਮਾਰਚ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਹ ਪ੍ਰਾਜੈਕਟ 71.58 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੈਕਟਰ-38 ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵੱਲੋਂ ਸੀਵਰੇਜ ਦੇ ਪਾਣੀ ਦਾ 100 ਫ਼ੀਸਦ ਟਰੀਟਮੈਂਟ ਕਰ ਕੇ ਨਾ ਪੀਣ ਯੋਗ ਪਾਣੀ ਵਜੋਂ ਇਸ ਦੀ ਵਰਤੋਂ ਯਕੀਨੀ ਬਨਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਹ ਪ੍ਰਾਜੈਕਟ ਪੀਣ ਵਾਲੇ ਪਾਣੀ ਦੀ ਸੰਭਾਲ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪਾਣੀ ਦੀ ਵਰਤੋਂ ਸਿੰਚਾਈ ਤੇ ਹੋਰ ਉਦੇਸ਼ ਲਈ ਕੀਤੀ ਜਾ ਸਕੇਗੀ। ਪ੍ਰਸ਼ਾਸਕ ਨੇ ਕਿਹਾ ਕਿ ਨਗਰ ਨਿਗਮ ਪੀਣ ਯੋਗ ਪਾਣੀ ਦੀ ਨਾ ਪੀਣਯੋਗ ਵਰਤੋਂ ’ਤੇ ਪਾਬੰਦੀ ਲਗਾਵੇ, ਜਿਸ ਨਾਲ ਲੋਕਾਂ ਨੂੰ ਪੀਣ ਵਾਲਾ ਪਾਣੀ ਯਕੀਨੀ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਾਈਪਲਾਈਨਾਂ ਵਿਛਾ ਕੇ ਟਰੀਟਮੈਂਟ ਵਾਲਾ ਪਾਣੀ ਘਰ-ਘਰ ਤੱਕ ਪਹੁੰਚਾਇਆ ਜਾਵੇ, ਜਿਸ ਨਾਲ ਨਾ ਪੀਣ ਵਾਲੇ ਕੰਮਾਂ ਵਿੱਚ ਇਸ ਪਾਣੀ ਦੀ ਵਰਤੋਂ ਕੀਤੀ ਜਾ ਸਕੇ। ਇਸ ਮੌਕੇ ਮੇਅਰ ਕੁਲਦੀਪ ਕੁਮਾਰ ਟੀਟਾ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਪਾਰਕਾਂ, ਗਰੀਨ ਬੈਲਟ ਤੇ ਸੜਕਾਂ ਕੰਡੇ ਸਿੰਜਾਈ ਲਈ ਟਰੀਟਮੈਂਟ ਵਾਲੇ ਪਾਣੀ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇੰਡਸਟਰੀਅਲ ਏਰੀਆ ਫੇਜ਼-1 ਤੇ 2 ਵਿੱਚ ਸਥਿਤ ਸਨਅਤ ਵਿੱਚ ਵੀ ਟਰੀਟਮੈਂਟ ਵਾਲੇ ਪਾਣੀ ਦੀ ਵਰਤੋਂ ਲਈ ਪਹਿਲਕਦਮੀ ਕੀਤੀ ਜਾਵੇਗੀ। ਮੇਅਰ ਨੇ ਕਿਹਾ ਕਿ ਪ੍ਰਾਜੈਕਟ ਦੇ ਲਾਗੂ ਹੋਣ ਵਾਲੀ ਪੀਣ ਵਾਲੇ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ।

Advertisement

Advertisement
Advertisement