ਕੋਟਲੀ ਸਕਿਆਂ ਵਾਲੀ ’ਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ
08:26 AM Mar 31, 2025 IST
ਪੱਤਰ ਪ੍ਰੇਰਕ
ਚੇਤਨਪੁਰਾ, 30 ਮਾਰਚ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਕੋਟਲੀ ਸਕਿਆਂ ਵਾਲੀ ਵਿੱਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਦੀ ਕਮਾਈ ਦਾ ਇੱਕ ਇੱਕ ਪੈਸਾ ਲੋਕਾਂ ’ਤੇ ਖਰਚ ਕੀਤਾ ਜਾ ਰਿਹਾ ਹੈ ਜਿਸ ਸਦਕਾ ਉਹ ਪਿੰਡ ਜੋ ਕਿ ਕਿਸੇ ਵੇਲੇ ਗਲੀਆਂ ਅਤੇ ਨਾਲੀਆਂ ਨੂੰ ਹੀ ਤਰਸਦੇ ਸਨ ਵਿੱਚ ਹੁਣ ਸੀਵਰੇਜ ਪਾਉਣ ਦਾ ਕੰਮ ਵੀ ਸ਼ੁਰੂ ਕਰਵਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਫਿਰਨੀਆਂ, ਗੰਦੇ ਪਾਣੀ ਦੇ ਨਿਕਾਸ ਲਈ ਛੱਪੜਾਂ ਨੂੰ ਥਾਪਰ ਮਾਡਲ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਮੌਕੇ ਬੀਡੀਪੀਓ ਮਲਕੀਤ ਸਿੰਘ ਹਾਂਡਾ, ਪੰਚਾਇਤ ਅਫਸਰ ਕੁਲਵਿੰਦਰ ਸਿੰਘ, ਜੇਈ ਸੁਸ਼ੀਲ ਕੁਮਾਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Advertisement
Advertisement