ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਟਕੜ ਕਲਾਂ ਵਿੱਚ ਸਿੱਖ ਐਂਪਾਇਰ ਪ੍ਰਦਰਸ਼ਨੀ ਦਾ ਉਦਘਾਟਨ

08:33 AM Aug 17, 2024 IST

ਸੁਰਜੀਤ ਮਜਾਰੀ
ਬੰਗਾ, 16 ਅਗਸਤ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਮਿਊਜ਼ੀਅਮ ਤੱਕ ਹੈਰੀਟੇਜ ਸਟਰੀਟ ਬਣਾਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਹ ਗੱਲ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਮਿਊਜ਼ੀਅਮ ਵਿੱਚ ਸਿੱਖ ਐਂਪਾਇਰ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਮੌਕੇ ਕਹੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਕੌਮਾਂਤਰੀ ਕਲਾਕਾਰਾਂ ਅਤੇ ਲੇਖਕਾਂ ਦੇ ਨਜ਼ਰੀਏ ਨਾਲ ਇਹ ਪ੍ਰਦਰਸ਼ਨੀ ਤਿਆਰ ਕੀਤੀ ਗਈ ਹੈ ਜਿਸ ਵਿੱਚ ਇਤਿਹਾਸ ਤੇ ਸ਼ਹੀਦਾਂ ਬਾਰੇ ਜਾਣਕਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨੀ ਰਾਹੀਂ ਲੋਕਾਂ ਨੂੰ ਇਤਿਹਾਸ ਤੇ ਸ਼ਹੀਦਾਂ ਬਾਰੇ ਜਾਣਕਾਰੀ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਮਿਊਜ਼ੀਅਮ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਬਹੁਤ ਜਲਦੀ ਹੈਰੀਟੇਜ ਸਟਰੀਟ ਦਾ ਕੰਮ ਵਧੀਆ ਢੰਗ ਨਾਲ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੈਰੀਟੇਜ ਸਟਰੀਟ ਬਣਨ ਨਾਲ ਇੱਥੇ ਟੂਰਿਜ਼ਮ ਕਾਫ਼ੀ ਵਧੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਜੋ ਵੀ ਵਾਅਦੇ ਕੀਤੇ ਗਏ ਹਨ, ਉਹ ਜਲਦ ਪੂਰੇ ਕੀਤੇ ਜਾਣਗੇ।

Advertisement

Advertisement