ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ਤਿਹਗੜ੍ਹ ਛੰਨਾ ਵਿੱਚ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ

06:32 AM Aug 03, 2024 IST
ਪਲਾਂਟ ਦਾ ਉਦਘਾਟਨ ਕਰਦੇ ਹੋਏ ਐੱਸਡੀਐੱਮ ਰਿਚਾ ਗੋਇਲ ਤੇ ਹੋਰ ਅਧਿਕਾਰੀ।

ਅਸ਼ਵਨੀ ਗਰਗ/ਸੁਭਾਸ਼ ਚੰਦਰ
ਸਮਾਣਾ, 2 ਅਗਸਤ
ਪਿੰਡ ਫ਼ਤਹਿਗੜ੍ਹ ਛੰਨਾ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤੀ ਰਾਜ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਣਾਇਆ ਗਿਆ ਸੌਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਪ੍ਰਾਜੈਕਟ ਦਾ ਉਦਘਾਟਨ ਐੱਸਡੀਐੱਮ ਰਿਚਾ ਗੋਇਲ ਨੇ ਕੀਤਾ। ਇਸ ਮੌਕੇ ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਤੇ ਐੱਸਡੀਓ ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਰਿਚਾ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੀ ਦੇਖ-ਰੇਖ ਹੇਠ ਇਹ ਪ੍ਰਾਜੈਕਟ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਠੋਸ ਕੂੜਾ ਪ੍ਰਬੰਧਨ ਨਾਲ ਪਿੰਡ ਸਾਫ਼ ਸੁਥਰਾ ਹੋ ਸਕੇਗਾ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਰਾਹਤ ਮਿਲੇਗੀ। ਇਸ ਦੌਰਾਨ ਇਸ ਪ੍ਰਾਜੈਕਟ ਨੂੰ ਚਲਾਉਣ ਲਈ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਰੇਹੜੀ, ਡਸਟਬਿਨ, ਮੈਡੀਕਲ ਕਿੱਟ ਅਤੇ ਹੋਰ ਲੋੜੀਂਦਾ ਸਾਮਾਨ ਆਪਣੇ ਵੱਲੋਂ ਦਿੱਤਾ ਗਿਆ। ਇਸ ਪ੍ਰਾਜੇਕਟ ਨਾਲ ਪਿੰਡ ਦੀਆਂ ਔਰਤਾਂ ਨੂੰ ਰੁਜ਼ਗਾਰ ਦਿੰਦੇ ਹੋਏ ਬਤੌਰ ਸਫਾਈ ਕਰਮਚਾਰੀ ਨਿਯੁਕਤ ਕੀਤਾ ਗਿਆ।
ਇਸ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਅਤੇ ਸਕੂਲੀ ਬੱਚਿਆਂ ਨੂੰ ਠੋਸ ਅਤੇ ਗਿੱਲੇ ਕੂੜੇ ਦੇ ਸਹੀ ਪ੍ਰਬੰਧਨ ਲਈ ਵਰਕਸ਼ਾਪ ਵੀ ਲਗਾਈ ਗਈ ਅਤੇ ਕੂੜੇ ਦੇ ਸਹੀ ਢੰਗ ਨਾਲ ਨਿਪਟਾਰੇ ਲਈ ਜਾਗਰੂਕ ਕੀਤਾ ਗਿਆ।

Advertisement

Advertisement
Advertisement