ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਮਾੜੂ ਵਿੱਚ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ

07:12 AM Aug 06, 2024 IST
ਪਲਾਂਟ ਦਾ ਉਦਘਾਟਨ ਕਰਦੇ ਹੋਏ ਹਰਜਸ਼ਨ ਸਿੰਘ ਪਠਾਣਮਾਜਰਾ ਤੇ ਹੋਰ। -ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 5 ਅਗਸਤ
ਹਲਕਾ ਸਨੌਰ ਦੇ ਪਿੰਡ ਮਾੜੂ ਵਿੱਚ ਬੀਡੀਪੀਓ ਮਨਦੀਪ ਸਿੰਘ ਅਤੇ ਹਰਜਸ਼ਨ ਸਿੰਘ ਪਠਾਨਮਾਜਰਾ ਵੱਲੋਂ ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ ਲਈ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਦੀ ਰਸਮ ਹਰਜਸ਼ਨ ਸਿੰਘ ਪਠਾਣਮਾਜਰਾ ਵੱਲੋਂ ਨਿਭਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਦੇਖ ਰੇਖ ਹੇਠ ਬਣਾਏ ਗਏ ਹਨ। ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਦੀ ਦਿੱਖ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਮੌਕੇ ਮਕੈਨੀਕਲ ਡਿਵੀਜ਼ਨ ਦੇ ਕਾਰਜਕਾਰੀ ਇੰਜਨੀਅਰ ਈਸ਼ਾਨ ਕੌਸ਼ਲ ਦੀ ਅਗਵਾਈ ਅਧੀਨ ਸੋਸ਼ਲ ਸਟਾਫ਼ ਦੇ ਅਧਿਕਾਰੀ ਅਮਨਦੀਪ ਕੌਰ ਆਈਈਸੀ ਤੇ ਸੀਡੀਐੱਸ ਅਨੁਰਾਧਾ ਨੇ ਲੋਕਾਂ ਨੂੰ ਕੂੜਾ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਡਾ. ਰਜ਼ਨੀਸ਼ ਕੁਮਾਰ ਦੇ ਸਹਿਯੋਗ ਨਾਲ ਰਾਊਂਡ ਗਲਾਸ ਫਾਊਂਡੇਸ਼ਨ ਦੇ ਮੈਂਬਰਾਂ ਡਾਕਟਰ ਅਰਸ਼ਦੀਪ ਸਿੰਘ ਅਤੇ ਗੁਰਜੀਤ ਸਿੰਘ ਵੱਲੋਂ ਕੂੜਾ ਇਕੱਠਾ ਕਰਨ ਲਈ ਟਰਾਈ ਸਾਈਕਲ ਤੇ ਕੂੜਾਦਾਨ ਵੰਡੇ ਗਏ। ਇਸ ਮੌਕੇ ਵੀਡੀਓ ਜਗਤਾਰ ਸਿੰਘ, ਸਰਪੰਚ ਗੁਰਭੇਜ ਸਿੰਘ, ਪ੍ਰਬੰਧਕ ਹਰਜੀਤ ਗਿਰ ਤੇ ਪਿੰਡ ਵਾਸੀ ਮੌਜੂਦ ਸਨ।

Advertisement

Advertisement
Advertisement