ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਸਿਆਊ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਯੂਨਿਟ ਦਾ ਉਦਘਾਟਨ

11:31 AM Mar 09, 2024 IST

ਪੱਤਰ ਪ੍ਰੇਰਕ
ਮੁਹਾਲੀ/ਬਨੂੜ, 8 ਮਾਰਚ
ਮੁਹਾਲੀ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਨਜ਼ਦੀਕੀ ਪਿੰਡਾਂ ਵਿੱਚ ਵਿਕਾਸ ਕੰਮਾਂ ਦੀ ਗਤੀ ਨੂੰ ਤੇਜ਼ ਕਰਦਿਆਂ ਪਿੰਡ ਸਿਆਊ ਵਿਖੇ 5.11 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਪਿੰਡ ਮਾਣਕਪੁਰ ਕੱਲਰ ਵਿੱਚ 30 ਲੱਖ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਲਾਇਬਰੇਰੀ ਦੀ ਉਸਾਰੀ ਦਾ ਟੱਕ ਲਗਾ ਕੇ ਕੰਮ ਆਰੰਭ ਕਰਾਇਆ। ਪਿੰਡ ਸਿਆਊ ਵਿੱਚ ਉਨ੍ਹਾਂ ਕਿਹਾ ਕਿ ਮੁਹਾਲੀ ਬਲਾਕ ਦੇ 19 ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਮੈਨੇਜਮੈਂਟ ਯੂਨਿਟ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੂਨਿਟਾਂ ਦੀ ਸਥਾਪਨਾ ਨਾਲ ਪਿੰਡ ਵਿੱਚ ਕੂੜੇ ਦੀ ਸਾਂਭ -ਸੰਭਾਲ ਦੀ ਸਮੱਸਿਆ ਦੂਰ ਹੋ ਜਾਵੇਗੀ, ਕਿਉਂਕਿ ਪਿੰਡ ਦੇ ਹਰ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰ ਕੇ ਇਸ ਯੂਨਿਟ ਤੱਕ ਪਹੁੰਚਾਇਆ ਜਾਵੇਗਾ, ਜਿੱਥੇ ਕੰਪੋਸਟਿੰਗ ਵਿਧੀ ਰਾਹੀਂ ਖਾਦ ਬਣਾਈ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਦਿੱਲੀ ਦੀ ਤਰਜ਼ ’ਤੇ ਆਉਂਦੇ ਦਿਨਾਂ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਹਰੇਕ ਮਹੀਨੇ 1000 ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚਣੇ ਸ਼ੁਰੂ ਹੋ ਜਾਣਗੇ। ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਾਣਕਪੁਰ ਕੱਲਰ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਜ਼ਿਲ੍ਹਾ ਮੁਹਾਲੀ ਵਿਚ 12 ਲਾਇਬਰੇਰੀਆਂ ਵਿੱਚੋਂ 6 ਮੁਹਾਲੀ ਹਲਕੇ ਵਿੱਚ ਬਣ ਰਹੀਆਂ ਹਨ। ਉਨ੍ਹਾਂ ਮਹਿਲਾਵਾਂ ਦੀ ਇੱਕ ਹਜ਼ਾਰ ਦੀ ਗਾਰੰਟੀ ਵੀ ਜਲਦੀ ਪੂਰਾ ਕਰਨ ਦੀ ਗੱਲ ਆਖੀ।

Advertisement

Advertisement
Advertisement