ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ਰੀਦਕੋਟ ’ਚ ਜੌੜੀਆਂ ਨਹਿਰਾਂ ’ਤੇ ਬਣੇ ਸਟੀਲ ਦੇ ਪੁਲਾਂ ਦਾ ਉਦਘਾਟਨ

05:05 AM Nov 30, 2024 IST
ਜੌੜੀਆਂ ਨਹਿਰਾਂ ਦੇ ਪੁਲ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ।
ਜਸਵੰਤ ਜੱਸ
ਫ਼ਰੀਦਕੋਟ, 29 ਨਵੰਬਰ
Advertisement

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮਚਾਕੀ ਮੱਲ ਸਿੰਘ ਰੋਡ ਅਤੇ ਸਰਹਿੰਦ ਫੀਡਰ ਤੇ ਰਾਜਸਥਾਨ ਫੀਡਰ ਨਹਿਰਾਂ ’ਤੇ 10.24 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਸਟੀਲ ਦੇ ਪੁਲਾਂ ਦਾ ਉਦਘਾਟਨ ਕੀਤਾ। ਜਲ ਸੰਭਾਲ ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੀ ਤਰੱਕੀ ਤੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡੈਮਾਂ ਅਤੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰ ਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਵਿਆਪਕ ਯੋਜਨਾ ਉਲੀਕੀ ਗਈ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਤੇ ਬਿਜਲੀ ਦੀ ਬੱਚਤ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਲਾਂ ਦੇ ਬਣਨ ਨਾਲ ਫ਼ਰੀਦਕੋਟ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਨੂੰ ਵੀ ਆਵਾਜਾਈ ਲਈ ਵੱਡੀ ਸਹੂਲਤ ਮਿਲੇਗੀ ਕਿਉਂਕਿ ਇਸ ਤੋਂ ਪਹਿਲਾਂ ਇਹ ਪੁਲ ਬਹੁਤ ਤੰਗ ਸਨ ਜਿਸ ਕਰਕੇ ਲੋਕਾਂ ਨੂੰ ਆਵਾਜਾਈ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਹ ਪੁਲ ਮਿੱਥੇ ਸਮੇਂ ਤੋਂ 4 ਮਹੀਨੇ ਪਹਿਲਾਂ ਤਿਆਰ ਕੀਤੇ ਗਏ ਹਨ ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਵਿਭਾਗ ਦੇ ਅਧਿਕਾਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਨਹਿਰਾਂ ’ਤੇ ਫ਼ਰੀਦਕੋਟ ਨਾਲ ਲਗਦੇ ਤਲਵੰਡੀ ਬਾਈਪਾਸ ਉਪਰ ਕਰੀਬ 40 ਕਰੋੜ ਰੁਪਏ ਦੀ ਲਾਗਤ ਨਾਲ 2 ਹੋਰ ਪੁਲਾਂ ਦੀ ਉਸਾਰੀ ਹੋ ਰਹੀ ਹੈ ਅਤੇ ਉਨ੍ਹਾਂ ਵਿੱਚ 1 ਪੁਲ ਜਨਵਰੀ ਮਹੀਨੇ ਤੱਕ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲ ਸਰੋਤਾਂ ਦੀ ਸੁਚੱਜੀ ਵਰਤੋਂ ਸਬੰਧੀ ਤਰਜੀਹੀ ਯੋਜਨਾ ਉਲੀਕੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਿੰਚਾਈ ਵਿਭਾਗ ਦਾ ਬਜਟ 400 ਕਰੋੜ ਰੁਪਏ ਤੋਂ ਵਧਾ ਕੇ 1500 ਕਰੋੜ ਰੁਪਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਵੱਲੋਂ ਨਹਿਰਾਂ ਅਤੇ ਡੈਮਾਂ ਦੇ ਪਾਣੀ ਦੀ ਵਰਤੋਂ ਦੇ ਟੀਚੇ ਨੂੰ 100 ਪ੍ਰਤੀਸ਼ਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ 38 ਪ੍ਰਤੀਸ਼ਤ ਵੇਸਟ ਜਾ ਰਹੇ ਪਾਣੀ ਨੂੰ ਵਰਤੋਂ ਵਿੱਚ ਲਿਆਉਣ ਲਈ ਨਹਿਰਾਂ ਦੇ ਨਵੀਨੀਕਰਨ, ਰਜਵਾਹੇ, ਖਾਲਾਂ ਆਦਿ ਨੂੰ ਪੱਕਾ ਕੀਤਾ ਜਾਵੇਗਾ ਅਤੇ ਉਨ੍ਹਾਂ ਵਿੱਚ ਪਾਣੀ ਦੀ ਸਮੱਰਥਾ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ 100 ਪ੍ਰਤੀਸ਼ਤ ਵਰਤੋਂ ਨਾਲ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਕਾਫੀ ਹੱਦ ਤੱਕ ਘੱਟ ਜਾਵੇਗੀ।

ਵਿਧਾਇਕ ਸੇਖੋਂ ਵੱਲੋਂ ਕੈਬਨਿਟ ਮੰਤਰੀ ਦਾ ਧੰਨਵਾਦ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਇਸ ਪ੍ਰਾਜੈਕਟ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਲਾਂ ’ਤੇ ਜਨਵਰੀ 2024 ਨੂੰ ਮੁੜਨਿਰਮਾਣ ਲਈ ਕੰਮ ਸ਼ੁਰੂ ਕੀਤਾ ਗਿਆ ਸੀ, ਜੋ ਇੱਕ ਸਾਲ ਦੇ ਸਮੇਂ ਵਿੱਚ ਪੂਰਾ ਹੋਣਾ ਸੀ ਪਰ ਇਸ ਨੂੰ 4 ਮਹੀਨੇ ਪਹਿਲਾਂ ਹੀ ਪੂਰਾ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਦੇਖਦਿਆਂ ਇਨ੍ਹਾਂ ਪੁਲਾਂ ਨੂੰ 2 ਮਹੀਨੇ ਪਹਿਲਾਂ ਹੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਸੀ ਜਦਕਿ ਇਸ ਦਾ ਰਸਮੀ ਉਦਘਾਟਨ ਅੱਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਲਵੰਡੀ ਬਾਈਪਾਸ 'ਤੇ ਬਣ ਰਹੇ ਪੁਲ ਵੀ ਜਲਦੀ ਹੀ ਬਣ ਕੇ ਤਿਆਰ ਹੋਣ ਉਪਰੰਤ ਲੋਕਾਂ ਲਈ ਖੋਲ੍ਹ ਦਿੱਤੇ ਜਾਣਗੇ।

Advertisement

 

Advertisement