ਵਿਧਾਇਕ ਵੱਲੋਂ ਗਲੀ ਬਣਾਉਣ ਦੇ ਕੰਮ ਦਾ ਉਦਘਾਟਨ
ਪਰਮਜੀਤ ਸਿੰਘ
ਫਾਜਿਲਕਾ, 13 ਅਗਸਤ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਬੋਦੀ ਵਾਲਾ ਪਿਥਾ ਵਿੱਚ 5 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਵਾਲੀ ਗਲੀ ਬਣਾਉਣ ਦਾ ਕੰਮ ਦਾ ਅੱਜ ਉਦਘਾਟਨ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਜਿੱਥੇ ਮੁਕੰਮਲ ਹੋ ਚੁੱਕੇ ਹਨ ਉਥੇ ਕਈ ਵੱਡੇ ਪ੍ਰਾਜੈਕਟਾਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਹਲਕੇ ਦੇ ਵਿਕਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਇਸ ਮੌਕੇ ਸਰਪੰਚ ਮਨਦੀਪ ਸਿੰਘ, ਰਾਜੇਸ਼ ਬੱਬਰ, ਸੁਰਿੰਦਰ ਕੰਸੁਜੀਆ, ਸਰਪੰਚ ਗੁਰਮੀਤ ਸਿੰਘ, ਬਲਵਿੰਦਰ ਸਿੰਘ ਆਲਮਸ਼ਾਹ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।