ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੇਅਰ ਵੱਲੋਂ ਕਮਿਊਨਿਟੀ ਸੈਂਟਰ ਦਾ ਉਦਘਾਟਨ

07:20 AM Aug 28, 2024 IST
ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਦੇ ਹੋਏ ਮੇਅਰ ਕੁਲਦੀਪ ਕੁਮਾਰ। -ਫੋਟੋ: ਨਿਤਿਨ ਮਿੱਤਲ

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 27 ਅਗਸਤ
ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਅੱਜ ਇੱਥੇ ਪਿੰਡ ਕਿਸ਼ਨਗੜ੍ਹ ਵਿੱਚ ਮੁਰੰਮਤ ਕੀਤੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੇਅਰ ਨੇ ਕਿਹਾ ਕਿ ਇਸ ਕਮਿਊਨਿਟੀ ਸੈਂਟਰ ਦੀ ਮੁਰੰਮਤ ’ਤੇ ਕੁੱਲ 59 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਲ 2019 ਵਿੱਚ ਨਗਰ ਨਿਗਮ ਦੇ ਅਧਿਕਾਰ ਖੇਤਰ ਵਿੱਚ ਆਉਂਦੇ 13 ਪਿੰਡਾਂ ਦੇ ਰਲੇਵੇਂ ਦੌਰਾਨ ਨਗਰ ਨਿਗਮ ਨੂੰ ਸੌਂਪ ਦਿੱਤਾ ਗਿਆ ਸੀ। ਉਸ ਸਮੇਂ ਕਮਿਊਨਿਟੀ ਸੈਂਟਰ ਦੀ ਹਾਲਤ ਮਾੜੀ ਸੀ ਅਤੇ ਇਸ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਸੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਇਸ ਕਮਿਊਨਿਟੀ ਸੈਂਟਰ ਦੇ ਨਵੀਨੀਕਰਨ ਦੌਰਾਨ ਇੱਥੇ ਆਧੁਨਿਕ ਸਹੂਲਤਾਂ ਉਪਲੱਬਧ ਕਰਵਾਈਆਂ ਹਨ। ਇਸ ਮੌਕੇ ਕੌਂਸਲਰ ਸੁਮਨ ਸ਼ਰਮਾ ਸਣੇ ਹੋਰ ਕੌਂਸਲਰ, ਨਿਗਮ ਦੇ ਅਧਿਕਾਰੀ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

Advertisement

Advertisement