ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਤ ਹੇਅਰ ਦੇ ਚੋਣ ਦਫ਼ਤਰ ਦਾ ਉਦਘਾਟਨ

07:17 AM May 21, 2024 IST
ਦਫਤਰ ਦਾ ਉਦਘਾਟਨ ਕਰਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ। -ਫੋਟੋ: ਮੱਟਰਾਂ

ਭਵਾਨੀਗੜ੍ਹ: ਇੱਥੇ ਅਨਾਜ ਮੰਡੀ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਚੋਣ ਦਫਤਰ ਦਾ ਉਦਘਾਟਨ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਮੀਤ ਹੇਅਰ ਦੇ ਸਹੁਰਾ ਭੁਪਿੰਦਰ ਸਿੰਘ ਬਾਜਵਾ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਉਦਘਾਟਨ ਉਪਰੰਤ ਵਿਧਾਇਕ ਭਰਾਜ, ਗੁਰਮੇਲ ਸਿੰਘ ਘਰਾਚੋਂ ਅਤੇ ਅਵਤਾਰ ਸਿੰਘ ਈਲਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਦੋ ਸਾਲਾਂ ਦੇ ਸੀਮਤ ਸਮੇਂ ਦੌਰਾਨ ਕੀਤੇ ਸ਼ਾਨਦਾਰ ਕੰਮਾਂ ਤੋਂ ਲੋਕ ਖੁਸ਼ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਫੱਗੂਵਾਲਾ, ਪ੍ਰਦੀਪ ਮਿੱਤਲ, ਪ੍ਰਗਟ ਸਿੰਘ ਢਿੱਲੋਂ ਤੇ ਰਾਮ ਗੋਇਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement