ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਗੁਰਦੁਆਰੇ ਦੀ ਸਰਾਂ ਦਾ ਉਦਘਾਟਨ
09:02 AM May 21, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਮਈ
ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿੱਚ ਗੁਰੂ ਨਾਨਕ ਦੇਵ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰਨ ਦੇ ਨਾਲ-ਨਾਲ ਸਿੱਖ ਸੰਗਤਾਂ ਦੀ ਸਹੂਲਤ ਲਈ ਗੁਰੂ ਨਾਨਕ ਨਿਵਾਸ ਦੀ ਨਵੀਂ ਬਣਾਈ ਗਈ ਇਮਾਰਤ ਦਾ ਉਦਘਾਟਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਉਸਾਰੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਰਾਹੀਂ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਵੱਲੋਂ ਨਵੇਂ ਬਣੇ ਨਿਵਾਸ ਦਾ ਉਦਘਾਟਨ ਕੀਤਾ। ਭਾਈ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਜੈਨ ਵਿਖੇ ਪਹਿਲੇ ਸਿੱਖ ਗੁਰੂ ਨਾਲ ਸਬੰਧਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਦੀ ਸੇਵਾ-ਸੰਭਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪ੍ਰਬੰਧ ਰਾਹੀਂ ਕੀਤੀ ਜਾ ਰਹੀ ਹੈ।
Advertisement
Advertisement
Related News
Advertisement