For the best experience, open
https://m.punjabitribuneonline.com
on your mobile browser.
Advertisement

ਸਿਹਤ ਮੰਤਰੀ ਵੱਲੋਂ ਹਸਪਤਾਲ ਦਾ ਉਦਘਾਟਨ

10:11 AM Dec 20, 2023 IST
ਸਿਹਤ ਮੰਤਰੀ ਵੱਲੋਂ ਹਸਪਤਾਲ ਦਾ ਉਦਘਾਟਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਦਸੰਬਰ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਲੁਧਿਆਣਾ ਸ਼ਹਿਰ ਵਿੱਚ ਫੋਰਟਿਸ ਗਰੁੱਪ ਦੁਆਰਾ ਇੱਕ ਨਵੇਂ ਅਤਿ-ਆਧੁਨਿਕ ਹਸਪਤਾਲ ਦੀ ਸ਼ੁਰੂਆਤ ਕੀਤੀ, ਜੋ ਸੂਬੇ ਵਿੱਚ ਇਸ ਸਿਹਤ ਸੰਭਾਲ ਕੰਪਨੀ ਦਾ ਚੌਥਾ ਮਲਟੀ-ਸਪੈਸ਼ਲਿਟੀ ਹਸਪਤਾਲ ਹੈ। ਇਸ ਮੌਕੇ ਆਪਣੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਫੋਰਟਿਸ ਗਰੁੱਪ ਪੰਜਾਬ ਵਿੱਚ ਆਪਣੇ ਬੁਨਿਆਦੀ ਢਾਂਚੇ ਦਾ ਵਿਸਤਾਰ ਕਰ ਰਿਹਾ ਹੈ। ਇਸ ਤਹਿਤ ਉਨ੍ਹਾਂ ਸੂਬੇ ਵਿੱਚ ਆਪਣਾ ਚੌਥਾ ਮਲਟੀ-ਸਪੈਸ਼ਲਿਟੀ ਹਸਪਤਾਲ ਖੋਲ੍ਹਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪ੍ਰਾਇਮਰੀ ਹੈਲਥਕੇਅਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਲਗਪਗ 664 ਆਮ ਆਦਮੀ ਕਲੀਨਿਕ, 2979 ਤੋਂ ਵੱਧ ਸਿਹਤ ਅਤੇ ਤੰਦਰੁਸਤੀ ਕੇਂਦਰ ਸਥਾਪਤ ਕੀਤੇ ਹਨ, ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਰੋੜਾਂ ਰੁਪਏ ਦੇ ਪੈਕੇਜ ਨੂੰ ਮਨਜ਼ੂਰੀ ਦਿੱਤੀ ਹੈ। ਸੈਕੰਡਰੀ ਸਿਹਤ ਸਹੂਲਤਾਂ ਦਾ ਆਧੁਨਿਕੀਕਰਨ ਕਰਨ ਲਈ 550 ਕਰੋੜ ਰੁਪਏ ਰੱਖੇ ਗਏ ਹਨ, ਜਿਸ ਤਹਿਤ ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਸੂਬਾ ਸਰਕਾਰ ਨੂੰ ਲੋੜੀਂਦੇ ਫੰਡ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿੱਚ ਫੋਰਟਿਸ ਹੈਲਥਕੇਅਰ ਦਾ ਵਿਸਤਾਰ ਪੰਜਾਬ ਦੇ ਹੈਲਥਕੇਅਰ ਲੈਂਡਸਕੇਪ ਨੂੰ ਉਚਾ ਚੁੱਕਣ ਵੱਲ ਇੱਕ ਸ਼ਲਾਘਾਯੋਗ ਕਦਮ ਹੈ।

Advertisement

Advertisement
Advertisement
Author Image

joginder kumar

View all posts

Advertisement