ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਵੱਲੋਂ ਟਿਊਬਵੈੱਲ ਦਾ ਉਦਘਾਟਨ

08:02 AM Aug 15, 2024 IST
ਟਿਊਬਵੈੱਲ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਡਾ. ਇੰਦਰਬੀਰ ਨਿੱਜਰ।

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 14 ਅਗਸਤ
ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰ. 65 ਦੇ ਲਾਲ ਕੁਆਟਰ ਗੁੱਜ਼ਰਪੁਰਾ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈੱਲ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਕੀਤਾ ਗਿਆ। ਡਾ. ਨਿੱਜਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਦੀ ਪਿਛਲੇ ਦਸ ਸਾਲਾਂ ਤੋਂ ਮੰਗ ਸੀ ਕਿ ਇੱਥੇ ਇੱਕ ਪਾਣੀ ਦਾ ਟਿਊਬਵੈੱਲ ਲਗਾਇਆ ਜਾਵੇ ਕਿਉਂਕਿ ਉਹ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਤੰਗ ਸਨ। ਡਾ. ਨਿੱਜਰ ਨੇ ਕਿਹਾ ਕਿ ਅੱਜ ਲੋਕਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਖੱਜਲ-ਖੁਆਰੀ ਤੋਂ ਬਚਾਉਣ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ‘ਆਪ ਦੀ ਸਰਕਾਰ, ਤੁਹਾਡੇ ਦੁਆਰ’ ਤਹਿਤ ਕੈਂਪ ਲਗਾਏ ਜਾ ਰਹੇ ਹਨ ਅਤੇ ਮੌਕੇ ’ਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਬੰਟੀ ਪਹਿਲਵਾਨ ਪ੍ਰੇਮ ਕੁਮਾਰ, ਗਗਨ ਖੰਡੇਵਾਲੇ, ਹਿੰਮਤ ਸਿੰਘ, ਨਵਨੀਤ ਸ਼ਰਮਾ ਆਦਿ ਹਾਜ਼ਰ ਸਨ।

Advertisement

Advertisement
Advertisement