ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਟਿਊਬਵੈੱਲ ਉਸਾਰੀ ਦਾ ਉਦਘਾਟਨ

06:46 AM Sep 23, 2024 IST
ਨਿਰਮਾਣ ਕਾਰਜ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਰਜਿੰਦਰਪਾਲ ਕੌਰ ਛੀਨਾ।

ਲੁਧਿਆਣਾ: ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 36 ਅਧੀਨ ਮੁਹੱਲਾ ਸੂਰਜ ਨਗਰ, ਗਲੀ ਨੰ 9 ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 12 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁਹੱਲਾ ਸੂਰਜ ਨਗਰ ਦੇ ਵਸਨੀਕ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ ਪਰ ਕਿਸੇ ਨੇ ਬਾਂਹ ਨਾ ਫੜੀ। ਹੁਣ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੌਰਾਨ ਉਨ੍ਹਾ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਇਸ ਮੌਕੇ ਵਾਰਡ ਪ੍ਰਧਾਨ ਸੁਨਿਲ ਜੌਹਰ, ਰੀਪਣ ਗਰਚਾ, ਵਾਰਡ ਸੈਕਟਰੀ ਸਤੀਸ਼ ਕੁਮਾਰ ਤੋਂ ਇਲਾਵਾ ਸਮੂਹ ਇਲਾਕਾ ਨਿਵਾਸੀ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ

Advertisement

Advertisement