For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਵੱਲੋਂ ਟਿਊਬਵੈੱਲ ਪ੍ਰਾਜੈਕਟਾਂ ਦਾ ਉਦਘਾਟਨ

09:11 AM Mar 10, 2024 IST
ਵਿਧਾਇਕ ਵੱਲੋਂ ਟਿਊਬਵੈੱਲ ਪ੍ਰਾਜੈਕਟਾਂ ਦਾ ਉਦਘਾਟਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

Advertisement

ਲੁਧਿਆਣਾ (ਟਨਸ): ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੀਤੇ ਦਿਨ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਚਾਰ ਟਿਊਬਵੈੱਲ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਸਾਹਿਬ ਨੇੜੇ ਅਤੇ ਮੁਰਾਦਪੁਰਾ ਸਾਈਕਲ ਮਾਰਕੀਟ ਵਿੱਚ ਮਾਤਾ ਗੁਜਰੀ ਪਾਰਕ ਨੇੜੇ ਨਵੇਂ ਟਿਊਬਵੈੱਲ ਲਗਾਉਣ ਦੇ ਪ੍ਰਾਜੈਕਟ ਸ਼ਾਮਲ ਹਨ। ਇਸ ਤੋਂ ਇਲਾਵਾ ਵਿਧਾਇਕ ਨੇ ਗੁਲਚਮਨ ਗਲੀ ਅਤੇ ਆਦਯਾ ਮੁਹੱਲਾ ਵਿੱਚ ਨਵੇਂ ਲਗਾਏ ਗਏ ਟਿਊਬਵੈੱਲਾਂ ਦਾ ਉਦਘਾਟਨ ਵੀ ਕੀਤਾ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਇਹ ਪ੍ਰਾਜੈਕਟ 36 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਹਨ ਅਤੇ ਇਹ ਸਬੰਧਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣਗੇ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਇਹ ਇਲਾਕਾ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ।

Advertisement
Author Image

Advertisement
Advertisement
×