ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਵਰਪਾਲ ਵੱਲੋਂ ਟਿਊਸ਼ਨ ਸੈਂਟਰ ਦਾ ਉਦਘਾਟਨ

08:47 AM Jul 08, 2024 IST
ਯਮੁਨਾਨਗਰ ’ਚ ਲੋੜਵੰਦ ਨੂੰ ਵੀਲ੍ਹ ਚੇਅਰ ਸੌਂਪਦੇ ਹੋਏ ਖੇਤੀਬਾੜੀ ਮੰਤਰੀ ਕੰਵਰਪਾਲ।

ਦਵਿੰਦਰ ਸਿੰਘ
ਯਮੁਨਾਨਗਰ, 7 ਜੁਲਾਈ
ਸ੍ਰੀ ਹਨੂੰਮਾਨ ਸੇਵਾ ਸਮਿਤੀ ਵੱਲੋਂ ਸਵਰਗੀ ਰਮੇਸ਼ ਗਰਗ ਦੀ ਯਾਦ ਵਿੱਚ ਬੁਡੀਆ ਗੇਟ ਸਥਿਤ ਸ੍ਰੀ ਪਿਆਰਾ ਜੀ ਮੰਦਿਰ ਵਿਖੇ ਅਪਾਹਜ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਸਕੂਲੀ ਵਿਦਿਆਰਥੀਆਂ ਲਈ ਟਿਊਸ਼ਨ ਸੈਂਟਰ ਖੋਲ੍ਹਿਆ ਗਿਆ। ਇਸ ਸੈਂਟਰ ਦਾ ਉਦਘਾਟਨ ਹਰਿਆਣਾ ਦੇ ਖੇਤੀਬਾੜੀ ਮੰਤਰੀ ਕੰਵਰਪਾਲ ਨੇ ਰੀਬਨ ਕੱਟ ਕੇ ਕੀਤਾ। ਸ੍ਰੀ ਹਨੂੰਮਾਨ ਸੇਵਾ ਸਮਿਤੀ ਜਗਾਧਰੀ ਦੀ ਸ਼ਲਾਘਾ ਕਰਦਿਆਂ ਮੰਤਰੀ ਕੰਵਰਪਾਲ ਨੇ ਕਿਹਾ ਕਿ ਇਹ ਸੰਸਥਾ ਪਿਛਲੇ 15 ਸਾਲਾਂ ਤੋਂ ਸਮਾਜ ਸੇਵਾ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਨੇ ਟਰੱਸਟ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਕਮੇਟੀ ਪ੍ਰਧਾਨ ਸੰਦੀਪ ਰਾਏ ਨੇ ਕਿਹਾ ਕਿ ਕਮੇਟੀ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਟਿਊਸ਼ਨ ਸੈਂਟਰ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀ ਸਿਰਫ਼ 100 ਰੁਪਏ ਮਹੀਨਾ ਫੀਸ ਲੈ ਕੇ ਪੜ੍ਹਾਏ ਜਾਣਗੇ। ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਇਸ ਦਾ ਬਹੁਤ ਫਾਇਦਾ ਹੋਵੇਗਾ। ਟਿਊਸ਼ਨ ਸੈਂਟਰ ਦੇ ਉਦਘਾਟਨ ਮੌਕੇ 40 ਵਿਦਿਆਰਥੀਆਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ। ਖੇਤੀਬਾੜੀ ਮੰਤਰੀ ਨੇ ਟਿਊਸ਼ਨ ਸੈਂਟਰ ਵਿੱਚ ਮੁਫ਼ਤ ਸੇਵਾਵਾਂ ਦੇਣ ਲਈ ਅਧਿਆਪਕਾਂ ਰਜਨੀ ਧੀਮਾਨ ਅਤੇ ਸੁਸ਼ਮਾ ਧਵਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਟਰੱਸਟ ਵੱਲੋਂ ਇੱਕ ਬਜ਼ੁਰਗ ਅਪਾਹਜ ਵਿਅਕਤੀ ਨੂੰ ਵੀਲ੍ਹ ਚੇਅਰ ਪ੍ਰਦਾਨ ਕੀਤੀ ਗਈ ਅਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਕਮੇਟੀ ਵੱਲੋਂ 25 ਬੂਟੇ ਵੀ ਲਗਾਏ ਗਏ ਅਤੇ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਆ ਨਾਲ ਸਬੰਧਤ ਲੋੜੀਂਦੀਆਂ ਵਸਤਾਂ ਵੀ ਵੰਡੀਆਂ ਗਈਆਂ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਵਿਪੁਲ ਗਰਗ, ਅਨਿਲ ਗਰਗ, ਅਜੈ ਗਰਗ, ਅਸ਼ਵਨੀ ਸਿੰਗਲਾ, ਸੰਦੀਪ ਰਾਏ, ਡਾ. ਸਤੀਸ਼ ਬਾਂਸਲ ਆਦਿ ਹਾਜ਼ਰ ਸਨ।

Advertisement

Advertisement