ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਸਪਤਾਲ ’ਚ ਦੋ ਡਾਇਲੇੇਸਿਸ ਮਸ਼ੀਨਾਂ ਦਾ ਉਦਘਾਟਨ

07:01 AM Sep 08, 2024 IST
ਡਾਇਲੇਸਿਸ ਮਸ਼ੀਨਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਦਿਨੇਸ਼ ਚੱਢਾ ਤੇ ਹੋਰ। -ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ
ਰੂਪਨਗਰ, 7 ਸਤੰਬਰ
ਜ਼ਿਲ੍ਹਾ ਹਸਪਤਾਲ ਰੂਪਨਗਰ ਵਿੱਚ ਅੱਜ ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ 2 ਨਵੀਆਂ ਡਾਇਲੇਸਿਸ ਮਸ਼ੀਨਾਂ ਦਾ ਉਦਘਾਟਨ ਕੀਤਾ ਗਿਆ।
ਸ੍ਰੀ ਚੱਢਾ ਨੇ ਦੱਸਿਆ ਕਿ ਪਹਿਲਾਂ ਸੰਨ 2012 ਵਿੱਚ ਮਸ਼ੀਨਾਂ ਖਰੀਦੀਆਂ ਗਈਆਂ ਸਨ, ਜਿਹੜੀਆਂ ਕਿ ਹੁਣ ਵਰਤੋਂਯੋਗ ਨਹੀਂ ਰਹੀਆਂ ਸਨ, ਜਿਸ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਹੁਣ ਨਵੀਆਂ ਮਸ਼ੀਨਾਂ ਦੇ ਚਾਲੂ ਹੋ ਜਾਣ ਨਾਲ ਪਛੜੇ ਤੇ ਗਰੀਬ ਲੋਕ ਆਸਾਨੀ ਨਾਲ ਇੱਥੇ ਡਾਇਲੇਸਿਸ ਸਮੇਂ ਸਿਰ ਕਰਵਾ ਸਕਣਗੇ। ਸਿਵਲ ਸਰਜਨ ਡਾ. ਤਰਸੇਮ ਸਿੰਘ ਨੇ ਵਿਧਾਇਕ ਦਿਨੇਸ਼ ਚੱਢਾ ਅਤੇ ਡੀਸੀ ਡਾ. ਪ੍ਰੀਤੀ ਯਾਦਵ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਇੰਡੀਅਨ ਰੈੱਡ ਕਰਾਸ ਸੁਸਾਇਟੀ ਰੂਪਨਗਰ ਰਾਹੀਂ ਉਪਲਬੱਧ ਕਰਵਾਏ ਫੰਡਾਂ ਨਾਲ ਇਹ ਮਸ਼ੀਨਾਂ ਖਰੀਦੀਆਂ ਗਈਆਂ ਹਨ। ਇਸ ਮੌਕੇ ਐਸਐਮਓ. ਡਾ. ਉਪਿੰਦਰ ਸਿੰਘ, ਚੇਅਰਮੈਨ ਰਾਮ ਕੁਮਾਰ ਮੁਕਾਰੀ ਆਦਿ ਹਾਜ਼ਰ ਸਨ।

Advertisement

Advertisement