ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਢ ਕਰੋੜ ਨਾਲ ਅਪਗ੍ਰੇਡ ਗਰਿੱਡ ਦਾ ਉਦਘਾਟਨ

06:26 AM Jan 02, 2025 IST
ਪਿੰਡ ਹਥਨ ਵਿੱਚ ਗਰਿੱਡ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਮੁਹੰਮਦ ਜਮੀਲ-ਉਰ-ਰਹਿਮਾਨ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 1 ਜਨਵਰੀ
ਵਿਧਾਇਕ ਡਾ. ਮੁਹੰਮਦ ਜਮੀਲ-ਉਰ-ਰਹਿਮਾਨ ਨੇ ਪਿੰਡ ਹਥਨ ਵਿੱਚ 1.52 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇਵੀ ਗਰਿੱਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਗਰਿੱਡ ਦੇ 20 ਐੱਮਵੀਏ ’ਚ ਅਪਗ੍ਰੇਡ ਹੋਣ ਨਾਲ ਇਸ ਖੇਤਰ ਨੂੰ ਨਿਰੰਤਰ ਬਿਜਲੀ ਦੀ ਸਪਲਾਈ ਯਕੀਨੀ ਬਣੇਗੀ। ਵਿਧਾਇਕ ਰਹਿਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਮਾਲੇਰਕੋਟਲਾ ਦੇ ਲੋਕਾਂ ਵੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ’ਤੇ ਪੂਰਾ ਉਤਰਨ ਲਈ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁਹੱਈਆ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੜਾਅਵਾਰ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖ਼ਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ। ਇਸ ਮੌਕੇ ਵਧੀਕ ਨਿਗਰਾਨ ਇੰਜਨੀਅਰ ਹਰਵਿੰਦਰ ਸਿੰਘ ਧੀਮਾਨ, ਸਰਪੰਚ ਕਮਲਜੀਤ ਸਿੰਘ ਹਥਨ, ਰਾਜਿੰਦਰ ਕੌਰ, ਤੇਜਵੰਤ ਸਿੰਘ,ਦਲਜੀਤ ਸਿੰਘ, ਧਰਮਿੰਦਰ ਸਿੰਘ, ਗੁਰਜੰਟ ਸਿੰਘ ਤੇ ਸੰਦੀਪ ਕੌਰ ਆਦਿ ਹਾਜ਼ਰ ਸਨ।

Advertisement

Advertisement