ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਲੀਬਾਲ ਤੇ ਬਾਸਕਟਬਾਲ ਦੇ ਮੈਦਾਨਾਂ ਦਾ ਉਦਘਾਟਨ

08:07 AM Sep 07, 2024 IST
ਵਿਧਾਇਕ ਬੁੱਧ ਰਾਮ ਖੇਡ ਮੈਦਾਨਾਂ ਦਾ ਉਦਘਾਟਨ ਕਰਦੇ ਹੋਏ।

ਜੋਗਿੰਦਰ ਸਿੰਘ ਮਾਨ
ਮਾਨਸਾ, 6 ਸਤੰਬਰ
‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਨਾਲ ਮੈਦਾਨਾਂ ਵਿੱਚ ਰੌਣਕ ਪਰਤੀ ਹੈ। ਉਨ੍ਹਾਂ ਇਸ ਮੌਕੇ ਇਸ ਸਟੇਡੀਅਮ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਦੋ ਵਾਲੀਬਾਲ ਅਤੇ ਬਾਸਕਟਬਾਲ ਦੇ ਮੈਦਾਨਾਂ ਅਤੇ ਚਾਰਦੀਵਾਰੀ ਦੇ ਮੁਕੰਮਲ ਹੋਣ ’ਤੇ ਉਦਘਾਟਨ ਵੀ ਕੀਤਾ।
ਵਿਧਾਇਕ ਨੇ ਦੱਸਿਆ ਕਿ ਪਹਿਲੀ ਸਤੰਬਰ ਨੂੰ ਸੰਗਰੂਰ ਤੋਂ ਸ਼ੁਰੂ ਹੋਈਆਂ ਖੇਡਾਂ ਵਿੱਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਕਲੱਬਾਂ ਦੇ ਖਿਡਾਰੀ ਵੀ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕਾ ਬੁਢਲਾਡਾ ਵਿੱਚ ਦੋ ਖੇਡ ਨਰਸਰੀਆਂ ਬਹਾਦਰਪੁਰ ਅਤੇ ਅੱਕਾਂਵਾਲੀ ਅਤੇ ਆਰਚਰੀ ਦੀ ਨਰਸਰੀ ਗੁਰੂ ਤੇਗ ਬਹਾਦਰ ਸਟੇਡੀਅਮ ਬੁਢਲਾਡਾ ਵਿੱਚ ਮਨਜ਼ੂਰ ਹੋ ਚੁੱਕੀਆਂ ਹਨ। ਇਸ ਮੌਕੇ ਐੱਸਡੀਐੱਮ ਗਗਨਦੀਪ ਸਿੰਘ, ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਰਮਨਪ੍ਰੀਤ ਸਿੰਘ ਗਿੱਲ ਡੀਐੱਸਪੀ, ਰਾਜਪਾਲ ਸਿੰਘ, ਕੋਚ ਗੁਰਮੀਤ ਸਿੰਘ, ਮੱਖਣ ਸਿੰਘ, ਗੁਰਦੀਪ ਸਿੰਘ, ਰਘਵੀਰ ਸਿੰਘ, ਸੁਖਦਰਸਨ ਸਿੰਘ, ਕਰਮਜੀਤ ਕੌਰ ਵੀ ਮੌਜੂਦ ਸਨ।

Advertisement

Advertisement