For the best experience, open
https://m.punjabitribuneonline.com
on your mobile browser.
Advertisement

ਵਾਲੀਬਾਲ ਮੈਦਾਨਾਂ ਦਾ ਉਦਘਾਟਨ

08:40 AM Mar 16, 2024 IST
ਵਾਲੀਬਾਲ ਮੈਦਾਨਾਂ ਦਾ ਉਦਘਾਟਨ
Advertisement

ਪੱਤਰ ਪ੍ਰੇਰਕ
ਸ਼ੇਰਪੁਰ, 15 ਮਾਰਚ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਬਲਾਕ ਸ਼ੇਰਪੁਰ ਦੇ ਪਿੰਡ ਫਤਿਹਗੜ੍ਹ ਪੰਜਗਰਾਈਆਂ ਅਤੇ ਦੀਦਾਰਗੜ੍ਹ ’ਚ ਐੱਮਪੀ ਕੋਟੇ ਦੀ ਗਰਾਂਟ ਨਾਲ ਤਿਆਰ ਕਰਵਾਏ ਵਾਲੀਬਾਲ ਮੈਦਾਨਾਂ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿੰਦਿਆਂ ਸਰਬਪੱਖੀ ਵਿਕਾਸ ਲਈ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ।
ਪਿੰਡ ਟਿੱਬਾ ਵਿੱਚ ਸਿਮਰਨਜੀਤ ਸਿੰਘ ਮਾਨ ਨੇ ਇਕੱਠ ਦੌਰਾਨ ਹਲਕੇ ਅੰਦਰ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਅਕਾਲੀ ਦਲ ਅੰਮ੍ਰਿਤਸਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਜ਼ਿਮਨੀ ਚੋਣ ਜਿੱਤਣ ਮਗਰੋਂ ਬਹੁਤ ਘੱਟ ਸਮੇਂ ਦੇ ਬਾਵਜੂਦ ਉਨ੍ਹਾਂ ਹਲਕੇ ਅੰਦਰ ਵਿਕਾਸ ਦੇ ਕਈ ਜ਼ਿਕਰਯੋਗ ਕਾਰਜਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਨੇਪਰੇ ਚੜਾਇਆ। ਉਂਜ ਜਿਹੜੇ ਕੰਮ ਅਧੂਰੇ ਹਨ ਉਨ੍ਹਾਂ ਨੂੰ ਭਵਿੱਖ ’ਚ ਲੋਕਾਂ ਵੱਲੋਂ ਬਖਸ਼ੀ ਤਾਕਤ ਨਾਲ ਪਹਿਲ ਦੇ ਅਧਾਰ ’ਤੇ ਕਰਵਾਇਆ ਜਾਵੇਗਾ। ਅੱਜ ਦੇ ਉਕਤ ਪ੍ਰੋਗਰਾਮਾਂ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਹਰਬੰਸ ਸਿੰਘ ਸਲੇਮਪੁਰ, ਨਰਿੰਦਰ ਸਿੰਘ, ਅਮਰੀਕ ਸਿੰਘ ਆਦਿ ਵੀ ਪੁੱਜੇ।

Advertisement

Advertisement
Advertisement
Author Image

joginder kumar

View all posts

Advertisement