For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਵੱਲੋਂ ਵਾਟਰ ਹਾਰਵੈਸਟਿੰਗ ਸਿਸਟਮ ਦਾ ਉਦਘਾਟਨ

08:52 AM Feb 16, 2024 IST
ਵਿਧਾਇਕ ਵੱਲੋਂ ਵਾਟਰ ਹਾਰਵੈਸਟਿੰਗ ਸਿਸਟਮ ਦਾ ਉਦਘਾਟਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 15 ਫਰਵਰੀ
ਆਗਾਮੀ ਮੌਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਸੁਚਾਰੂ ਨਿਕਾਸੀ ਵਿਵਸਥਾ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅੱਜ ਸਥਾਨਕ ਪ੍ਰੀਤ ਪੈਲੇਸ ਦੇ ਬਾਹਰ ਅਤੇ ਗਿੱਲ ਰੋਡ ’ਤੇ ਦੋ ਵਾਟਰ ਹਾਰਵੈਸਟਿੰਗ ਸਿਸਟਮਾਂ ਦਾ ਉਦਘਾਟਨ ਕੀਤਾ। ਵਿਧਾਇਕ ਨੇ ਕਿਹਾ ਸੂਬੇ ਵਿੱਚ ਆਮ ਆਦਮ ਪਾਰਟੀ ਦੀ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਹਰ ਹਲਕੇ ਵਿੱਚ ਨਿਰਵਿਘਨ ਵਿਕਾਸ ਕਾਰਜ ਜਾਰੀ ਹਨ। ਬਰਸਾਤੀ ਮੌਸਮ ਦੌਰਾਨ ਇਲਾਕਿਆਂ ਵਿੱਚ ਬਰਸਾਤੀ ਪਾਣੀ ਭਰਨ ਦੀ ਸਮੱਸਿਆ ਹੱਲ ਹੋ ਜਾਵੇਗੀ।

Advertisement

Advertisement
Advertisement
Author Image

joginder kumar

View all posts

Advertisement