ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੁੰਮਣ ਵੱਲੋਂ ਵਾਟਰ ਸਪਲਾਈ ਪ੍ਰਾਜੈਕਟ ਦਾ ਉਦਘਾਟਨ

07:18 AM Jun 11, 2024 IST
ਵਾਟਰ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਘੁੰਮਣ। -ਫੋਟੋ: ਸੰਦਲ

ਪੱਤਰ ਪ੍ਰੇਰਕ
ਦਸੂਹਾ, 10 ਜੂਨ
ਇੱਥੇ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਵੱਲੋਂ ਪਿੰਡ ਕੱਲੋਵਾਲ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਵਾਟਰ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸ੍ਰੀ ਘੁੰਮਣ ਨੇ ਕਿਹਾ ਕਿ ਲੰਬੇ ਸਮੇਂ ਤੋਂ ਇਸ ਪ੍ਰਾਜੈਕਟ ਨੂੰ ਲੈ ਕੇ ਇਲਾਕਾ ਵਾਸੀਆਂ ਦੀਆਂ ਨਜ਼ਰਾਂ ਸਮੇਂ ਦੀਆਂ ਸਰਕਾਰਾਂ ’ਤੇ ਟਿਕੀਆਂ ਰਹੀਆਂ, ਪਰ ਕਿਸੇ ਵੀ ਸਰਕਾਰ ਨੇ ਇਸ ਕੰਮ ਨੂੰ ਮੁਕੰਮਲ ਕਰਨਾ ਜ਼ਰੂਰੀ ਨਹੀਂ ਸਮਝਿਆ ਜਦਕਿ ‘ਆਪ’ ਦੀ ਸਰਕਾਰ ਨੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਕੇ ਆਪਣਾ ਵਾਅਦਾ ਪੁਗਾਇਆ ਹੈ।
ਇਸ ਮੌਕੇ ਉਨ੍ਹਾਂ ਪਿੰਡ ਕੱਲੋਵਾਲ ਨੂੰ ਹਲਕੇ ਦਾ ਰੋਲ ਮਾਡਲ ਪਿੰਡ ਬਣਾਉਣ ਦਾ ਭਰੋਸਾ ਦਿੰਦਿਆ ਆਖਿਆ ਕਿ ਪਿੰਡ ਵਿੱਚ ਸੀਵਰੇਜ ਦੇ ਕੰਮ ਦੀ ਵੀ ਜਲਦੀ ਸ਼ੁਰੂਆਤ ਕਰਵਾਈ ਜਾਵੇਗੀ। ਇਸ ਮੌਕੇ ਐਕਸੀਅਨ ਸਿਮਰਨਜੀਤ ਸਿੰਘ, ਐੱਸਡੀਓ ਸੇਵਾ ਸਿੰਘ, ਗੁਰਪ੍ਰੀਤ ਸਿੰਘ ਲਵਲੀ, ਗੁਰਨਾਮ ਸਿੰਘ, ਭੁਪਿੰਦਰ ਬਨਿਆਲ ਅਤੇ ਦਵਿੰਦਰ ਥਿਆੜਾ ਵੀ ਮੌਜੂਦ ਸਨ।

Advertisement

Advertisement