ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ 70 ਫ਼ੀਸਦੀ ਘੱਟ ਹੋਈਆਂ: ਐੱਨਜੀਟੀ

06:05 AM Nov 28, 2024 IST

ਨਵੀਂ ਦਿੱਲੀ, 27 ਨਵੰਬਰ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਰਿਪੋਰਟ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ ਆਈ ਹੈ। ਐੱਨਜੀਟੀ ਨੇ ਪਰਾਲੀ ਸਾੜਨ ਕਾਰਨ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਵਧਣ ਦੇ ਮਾਮਲੇ ’ਤੇ ਸੂਬਾ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਸੀ। ਇਸ ਤੋਂ ਬਾਅਦ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਰਿਪੋਰਟ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਜ਼ਿਕਰਯੋਗ ਕਮੀ ਆਈ ਹੈ। ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ 25 ਨਵੰਬਰ ਨੂੰ 36,551 ਸਨ, ਜੋ ਹੁਣ 25 ਨਵੰਬਰ 2024 ਨੂੰ ਘੱਟ ਕੇ 10,479 ਰਹਿ ਗਏ ਹਨ। ਇਸ ਤਰ੍ਹਾਂ ਇਸ ਵਿਚ 70 ਫੀਸਦੀ ਦੀ ਕਮੀ ਆਈ ਹੈ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਕ ਸਾਲ ਵਿਚ ਲਗਪਗ 95 ਲੱਖ ਟਨ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਵੱਖ-ਵੱਖ ਤਰੀਕਿਆਂ ਰਾਹੀਂ ਕੀਤੇ ਜਾਣ ਦੀ ਉਮੀਦ ਹੈ, ਜਿਸ ਵਿਚ ‘ਇਨ-ਸੀਟੂ’ ਤਕਨੀਕਾਂ (ਖੇਤ ਵਿਚ ਪਰਾਲੀ ਦਾ ਪ੍ਰਬੰਧਨ) ਅਤੇ ‘ਐਕਸ-ਸੀਟੂ’ (ਵੱਖ-ਵੱਖ ਚੀਜ਼ਾਂ ਲਈ ਪਰਾਲੀ ਦੀ ਵਰਤੋਂ ਕਰਨੀ) ਤਰੀਕੇ ਵਰਤੇ ਜਾਣਾ ਸ਼ਾਮਲ ਹੈ। ਰਿਪੋਰਟ ਅਨੁਸਾਰ 2024 ਵਿੱਚ 62 ਲੱਖ ਟਨ ਤੋਂ ਵੱਧ ਝੋਨੇ ਦੀ ਪਰਾਲੀ ਦਾ ਪ੍ਰਬੰਧਨ ‘ਐਕਸ-ਸੀਟੂ’ ਤਰੀਕਿਆਂ ਨਾਲ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਪੰਜਾਬ ਵਿਚ ਆਬਜ਼ਰਵਰ ਭੇਜੇ ਗਏ ਸਨ ਜਿਨ੍ਹਾਂ ਨੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਸੀ।

Advertisement

Advertisement