ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਛਮੀ ਬੰਗਾਲ ਵਿੱਚ ਨਹੀਂ ਰੁਕ ਰਹੀਆਂ ਜਿਨਸੀ ਹਮਲਿਆਂ ਦੀਆਂ ਘਟਨਾਵਾਂ

10:12 PM Sep 01, 2024 IST

ਬੋਲਪੁਰ, 1 ਸਤੰਬਰ

Advertisement

ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਕ ਡਾਕਟਰ ਨਾਲ ਹੋਏ ਜਬਰ-ਜਨਾਹ ਤੇ ਹੱਤਿਆ ਦੀ ਘਟਨਾ ਤੋਂ ਕੁਝ ਹਫ਼ਤੇ ਬਾਅਦ ਸੂਬੇ ਦੇ ਬੀਰਭੂਮ ਜ਼ਿਲ੍ਹੇ ਦੇ ਇਕ ਸਰਕਾਰੀ ਹਸਪਤਾਲ ਵਿੱਚ ਇਕ ਨਰਸ ਨਾਲ ਇਕ ਪੁਰਸ਼ ਮਰੀਜ਼ ਵੱਲੋਂ ਕਥਿਤ ਤੌਰ ’ਤੇ ਛੇੜਛਾੜ ਕੀਤੇ ਜਾਣ ਅਤੇ ਗਾਲ੍ਹਾਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ।

ਬੀਰਭੂਮ ਦੇ ਚੀਫ਼ ਮੈਡੀਕਲ ਆਫ਼ਿਸਰ ਆਫ਼ ਹੈਲਥ (ਸੀਐੱਮਓਐੱਚ) ਹਿਮਾਦਰੀ ਬਾਰੀ ਨੇ ਕਿਹਾ, ‘‘ਸ਼ਨਿਚਰਵਾਰ ਦੇਰ ਰਾਤ ਤੇਜ਼ ਬੁਖਾਰ ਨਾਲ ਪੀੜਤ ਇਕ ਵਿਅਕਤੀ ਨੇ ਇਲਮਬਾਜ਼ਾਰ ਬਲਾਕ ਹਸਪਤਾਲ ’ਚ ਡਿਊਟੀ ’ਤੇ ਤਾਇਨਾਤ ਨਰਸ ਨਾਲ ਬਦਸਲੂਕੀ ਕਰਨ ਦੀ ਕੋਸ਼ਿਸ਼ ਕੀਤੀ। ਹਸਪਤਾਲ ਪ੍ਰਸ਼ਾਸਨ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਇਲਾਜ ਲਈ ਬੋਲਪੁਰ ਸਬ ਡਿਵੀਜ਼ਨਲ ਹਸਪਤਾਲ ਭੇਜ ਦਿੱਤਾ ਗਿਆ।’’ ਨਰਸ ਨੇ ਕਿਹਾ, ‘‘ਮਰੀਜ਼ ਨੇ ਆਉਂਦੇ ਹੀ ਮੈਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਮੈਂ ਉਸ ਨੂੰ ਅਣਗੌਲਿਆਂ ਕੀਤਾ ਅਤੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਪਰ ਜਦੋਂ ਮੈਂ ਸਲਾਈਨ ਲਗਾ ਰਹੀ ਸੀ ਤਾਂ ਅਚਾਨਕ ਉਸ ਨੇ ਮੈਨੂੰ ਗ਼ਲਤ ਢੰਗ ਨਾਲ ਛੂਹਿਆ।’’ ਅੱਜ ਹਸਪਤਾਲ ਦੇ ਡਾਕਟਰਾਂ ਤੇ ਸਿਹਤ ਕਾਮਿਆਂ ਨੇ 24 ਘੰਟੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਰੈਲੀ ਕੱਢੀ। -ਪੀਟੀਆਈ

Advertisement

Advertisement