For the best experience, open
https://m.punjabitribuneonline.com
on your mobile browser.
Advertisement

ਟਕਸਾਲੀ ਅਕਾਲੀ ਪਰਿਵਾਰ ‘ਆਪ’ ਵਿੱਚ ਸ਼ਾਮਲ

08:07 AM May 10, 2024 IST
ਟਕਸਾਲੀ ਅਕਾਲੀ ਪਰਿਵਾਰ ‘ਆਪ’ ਵਿੱਚ ਸ਼ਾਮਲ
Advertisement

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 9 ਮਈ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਸੁਖਮੰਦਰ ਸਿੰਘ ਮੁਮਾਰਾ ਦਾ ਅੱਜ ਸਮੁੱਚਾ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਇੱਕ ਦਰਜਨ ਅਕਾਲੀ ਵਰਕਰ ਵੀ ‘ਆਪ’ ਵਿੱਚ ਸ਼ਾਮਲ ਹੋਏ।
ਫਰੀਦਕੋਟ ਤੋਂ ‘ਆਪ’ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਅਤੇ ਗੁਰਦਿੱਤ ਸਿੰਘ ਸੇਖੋਂ ਬਕਾਇਦਾ ਤੌਰ ’ਤੇ ਇਨ੍ਹਾਂ ਅਕਾਲੀ ਆਗੂਆਂ ਦੇ ਘਰ ਗਏ। ਕੌਰ ਸਿੰਘ ਮੁਮਾਰਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਸਨ ਪਰੰਤੂ ਅਕਾਲੀ ਦਲ ਦੀਆਂ ਕਿਸਾਨ ਵਿਰੋਧੀ ਅਤੇ ਵਰਕਰ ਵਿਰੋਧੀ ਨੀਤੀਆਂ ਕਾਰਨ ਉਹ ਅਕਾਲੀ ਦਲ ਨੂੰ ਹਮੇਸ਼ਾ ਲਈ ਅਲਵਿਦਾ ਆਖ ਰਹੇ ਹਨ ਅਤੇ ਅੱਜ ਤੋਂ ਉਹ ‘ਆਪ’ ਦੇ ਵਰਕਰ ਬਣ ਕੇ ਕੰਮ ਕਰਨਗੇ। ਇਸ ਉਪਰੰਤ ਕਰਮਜੀਤ ਅਨਮੋਲ ਨੇ ਪਿੰਡ ਮੁਮਾਰਾ, ਸਾਦਿਕ ਆਦਿ ਪਿੰਡਾਂ ਵਿੱਚ ਆਪਣੀਆਂ ਚੋਣ ਰੈਲੀਆਂ ਵੀ ਕੀਤੀਆਂ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਦੀਆਂ ਆਸਾਂ ’ਤੇ ਖਰਾ ਉਤਰੇਗੀ ਅਤੇ ਜੋ ਚੋਣਾਂ ਦੌਰਾਨ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×