For the best experience, open
https://m.punjabitribuneonline.com
on your mobile browser.
Advertisement

ਸ਼ਾਮਲਾਤ ਜ਼ਮੀਨ ’ਤੇ ਕਬਜ਼ੇ ਸਬੰਧੀ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ

08:38 AM May 05, 2024 IST
ਸ਼ਾਮਲਾਤ ਜ਼ਮੀਨ ’ਤੇ ਕਬਜ਼ੇ ਸਬੰਧੀ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ
ਪਿੰਡ ਲਾਂਗੜੀਆਂ ਦੇ ਲੋਕ ਥਾਣੇ ਅੱਗੇ ਧਰਨਾ ਦਿੰਦੇ ਹੋਏ।
Advertisement

ਰਾਜਿੰਦਰ ਜੈਦਕਾ
ਅਮਰਗੜ੍ਹ, 4 ਮਈ
ਪਿੰਡ ਲਾਂਗੜੀਆਂ ਦੀ ਕਲੋਨੀ ਦੇ ਲੋਕਾਂ ਵੱਲੋਂ ਸ਼ਾਮਲਾਤ ਜ਼ਮੀਨ ’ਤੇ ਕਬਜ਼ੇ ਸਬੰਧੀ ਸੜਕ ਜਾਮ ਕਰਨ ਉਪਰੰਤ ਥਾਣੇ ਅੱਗੇ ਧਰਨਾ ਲਾ ਕੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਚਰਨਜੀਤ ਚੌਹਾਨ, ਭਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਸਰਬਜੀਤ ਸਿੰਘ ਆਦਿ ਨੇ ਦੱਸਿਆ ਕਿ ਉਹ ਪਿੰਡ ਲਾਂਗੜੀਆਂ ਦੀ ਸ਼ਾਮਲਾਤ ਜ਼ਮੀਨ ’ਤੇ ਲੰਬੇ ਸਮੇਂ ਤੋਂ ਕਾਬਜ਼ ਹਨ। ਅੱਜ ਪਿੰਡ ਦੇ ਦਰਜਨ ਵਿਆਕਤੀਆਂ ਨੇ ਟਰੈਕਟਰ ਤੇ ਮੋਟਰਸਾਈਕਲਾਂ ’ਤੇ ਆ ਕੇ ਉਨ੍ਹਾਂ ਦੇ ਕਬਜ਼ੇ ਵਾਲੀ ਜਗ੍ਹਾ ’ਤੇ ਜਬਰੀ ਕਬਜਾ ਕਰਨ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਪਾਥੀਆਂ ਤੋੜ ਦਿੱਤੀਆਂ ਅਤੇ ਤੂੜੀ ਨੂੰ ਅੱਗ ਲਗਾ ਦਿੱਤੀ। ਇਨ੍ਹਾਂ ਵੱਲੋਂ ਔਰਤਾਂ ਦੀ ਵੀ ਕੁੱਟ ਮਾਰ ਕੀਤੀ ਗਈ ਜਿਨ੍ਹਾਂ ਵਿੱਚੋਂ ਕਮਲਜੀਤ ਕੌਰ, ਹਰਮਿੰਦਰ ਕੌਰ ਤੇ ਕਿਰਨਜੀਤ ਕੌਰ ਨੂੰ ਸਿਵਲ ਹਸਪਤਾਲ ਮਾਲੇਰਕੋਟਲਾ ਵਿੱਚ ਦਾਖਲ ਕਰਵਾਇਆ ਗਿਆ।
ਥਾਣੇ ਅੱਗੇ ਧਰਨਾਕਾਰੀਆਂ ਨੇ ਦੋਸ਼ ਲਗਾਇਆ ਕਿ ਪੁਲੀਸ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ ਜਿਸ ਕਾਰਨ ਉਨ੍ਹਾਂ ਨੂੰ ਧਰਨਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜ਼ਮੀਨ ਸ਼ੰਘਰਸ਼ ਕਮੇਟੀ ਆਗੂ ਜਗਤਾਰ ਸਿੰਘ ਤੋਲੇਵਾਲ ਨੇ ਕਿਹਾ ਕਿ ਇਹ ਪਹਿਲਾਂ ਵੀ ਸਾਡੇ ਨਾਲ ਧੱਕਾ ਕਰਦੇ ਆ ਰਹੇ ਹਨ। ਗਰੀਬਾਂ ਤੋਂ ਜ਼ਮੀਨ ਖੋਹ ਕੇ ਅੱਗੇ ਵੇਚ ਦਿੰਦੇ ਹਨ। ਇਸ ਸਬੰਧ ਵਿਚ ਦੂਜੀ ਧਿਰ ਦੇ ਆਗੂ ਭੁਪਿੰਦਰ ਸਿੰਘ ਫੁੱਲਾਂ ਵਾਲੇ ਲਾਂਗੜੀਆਂ ਨੇ ਦੱਸਿਆ,‘ਇਹ ਸ਼ਾਮਲਾਤ ਜ਼ਮੀਨ ਸਾਡੇ ਨਾਂ ਹੈ। ਸਾਡੀ ਕੋਈ ਲੜਾਈ ਨਹੀਂ ਹੋਈ। ਇਹ ਸਾਡੀ ਜ਼ਮੀਨ ਵਿੱਚ ਪਾਥੀਆਂ ਪੱਥ ਰਹੇ ਸਨ।’ ਥਾਣਾ ਮੁਖੀ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਬਿਆਨ ਦਰਜ ਕੀਤੇ ਜਾ ਰਹੇ ਹਨ। ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Author Image

Advertisement
Advertisement
×