For the best experience, open
https://m.punjabitribuneonline.com
on your mobile browser.
Advertisement

ਆਮਦਨ ਕਰ ਮਾਮਲਾ: ਕਾਂਗਰਸ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ

07:19 AM Mar 13, 2024 IST
ਆਮਦਨ ਕਰ ਮਾਮਲਾ  ਕਾਂਗਰਸ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
Advertisement

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਕਾਂਗਰਸ ਵੱਲੋਂ ਆਮਦਨ ਕਰ ਅਪੀਲੀ ਟ੍ਰਿਬਿਊਨਲ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਟ੍ਰਿਬਿਊਨਲ ਨੇ ਆਮਦਨ ਕਰ ਵਿਭਾਗ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਦੀ ਵਸੂਲੀ ਲਈ ਜਾਰੀ ਨੋਟਿਸ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ। ਜਸਟਿਸ ਯਸ਼ਵੰਤ ਵਰਮਾ ਅਤੇ ਪੁਰੂਸ਼ੇਂਦਰ ਕੁਮਾਰ ਕੌਰਵ ਦੇ ਬੈਂਚ ਨੇ ਕਾਂਗਰਸ ਅਤੇ ਆਮਦਨ ਕਰ ਵਿਭਾਗ ਵੱਲੋਂ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਅਤੇ ਬੁੱਧਵਾਰ ਤੱਕ ਫ਼ੈਸਲਾ ਰਾਖਵਾਂ ਰੱਖ ਲਿਆ। ਇਨਕਮ ਟੈਕਸ ਅਪੀਲੀ ਟ੍ਰਿਬਿਊਨਲ (ਆਈਟੀਏਟੀ) ਵੱਲੋਂ ਆਮਦਨ ਕਰ ਵਿਭਾਗ ਦੇ 13 ਫਰਵਰੀ ਦੇ ਨੋਟਿਸ ’ਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਕਾਂਗਰਸ ਦੀ ਅਰਜ਼ੀ 8 ਮਾਰਚ ਨੂੰ ਖਾਰਜ ਕੀਤੇ ਜਾਣ ਤੋਂ ਬਾਅਦ ਪਾਰਟੀ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਵਿਵੇਕ ਤਨਖਾ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨੂੰ ਕੁੱਝ ਰਾਇ ਤੇ ਰੱਖਿਆ ਪ੍ਰਦਾਨ ਕਰੇ ਨਹੀਂ ਤਾਂ ਪਾਰਟੀ ਦੀ ਹਾਲਤ ਖ਼ਰਾਬ ਹੋ ਸਕਦੀ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×