For the best experience, open
https://m.punjabitribuneonline.com
on your mobile browser.
Advertisement

ਚੋਣਾਂ ਕਾਰਨ ਟੈਕਸ ਨੋਟਿਸ ’ਤੇ ਕਾਂਗਰਸ ਖ਼ਿਲਾਫ ਆਮਦਨ ਕਰ ਵਿਭਾਗ ਕੋਈ ਕਾਰਵਾਈ ਨਹੀਂ ਕਰੇਗਾ

12:54 PM Apr 01, 2024 IST
ਚੋਣਾਂ ਕਾਰਨ ਟੈਕਸ ਨੋਟਿਸ ’ਤੇ ਕਾਂਗਰਸ ਖ਼ਿਲਾਫ ਆਮਦਨ ਕਰ ਵਿਭਾਗ ਕੋਈ ਕਾਰਵਾਈ ਨਹੀਂ ਕਰੇਗਾ
Advertisement

ਨਵੀਂ ਦਿੱਲੀ, 1 ਅਪਰੈਲ
ਆਮਦਨ ਕਰ ਵਿਭਾਗ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਲਗਪਗ 3500 ਕਰੋੜ ਰੁਪਏ ਦੇ ਟੈਕਸ ਡਿਮਾਂਡ ਨੋਟਿਸਾਂ ਦੇ ਸਬੰਧ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕਰੇਗਾ। ਜਸਟਿਸ ਬੀਵੀ ਨਾਗਰਥਨਾ ਅਤੇ ਜਸਟਿਸ ਔਗਸਟਿਨ ਜਾਰਜ ਮਸੀਹ ਦੇ ਬੈਂਚ ਨੇ ਆਮਦਨ ਕਰ ਵਿਭਾਗ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦਾ ਬਿਆਨ ਦਰਜ ਕੀਤਾ ਕਿ ਮੌਜੂਦਾ ਹਾਲਾਤਾਂ ਵਿੱਚ ਇਸ ਮਾਮਲੇ 'ਤੇ ਅੰਤਿਮ ਫੈਸਲਾ ਹੋਣ ਤੱਕ ਕੋਈ ਤੁਰੰਤ ਕਾਰਵਾਈ ਨਹੀਂ ਕੀਤੀ ਜਾਵੇਗੀ। ਬੈਂਚ ਨੇ ਮੰਗ ਨੋਟਿਸ ’ਤੇ ਕਾਂਗਰਸ ਦੀ ਪਟੀਸ਼ਨ ’ਤੇ ਸੁਣਵਾਈ ਜੁਲਾਈ ਤੱਕ ਅੱਗੇ ਪਾ ਦਿੱਤੀ।

Advertisement

Advertisement
Author Image

Advertisement
Advertisement
×