ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਦਾ ਵਾਧਾ ਚਿੰਤਾਜਨਕ: ਗੁਪਤਾ
09:03 AM May 29, 2024 IST
Advertisement
ਪਾਤੜਾਂ:
Advertisement
ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁ ਸ਼ਕਤੀ ਸੈਨਾਂ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਪਟਿਆਲਾ ਤੋਂ ਉਮੀਦਵਾਰ ਕ੍ਰਿਸ਼ਨ ਕੁਮਾਰ ਗਾਬਾ ਦੇ ਹੱਕ ਵਿੱਚ ਪ੍ਰਚਾਰ ਕੀਤਾ। ਗੁਪਤਾ ਨੇ ਕਿਹਾ ਹੈ ਕਿ ਅੱਜ ਦੇਸ਼ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਚੋਣਾਂ ਲੜ ਰਹੇ ਹਨ ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਤਲੋਗ਼ਾਰਤ, ਚੋਰੀਆ, ਲੁਟਾਂ ਖੋਹਾਂ ਦਿਨੋਂ ਦਿਨ ਵਧ ਰਹੀਆਂ ਹਨ। ਨੌਜਵਾਨ ਨਸ਼ੇ ਦੇ ਟੀਕੇ ਲਾ ਕੇ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਤੇ ਮੁੱਖ ਮੰਤਰੀ ਨਸ਼ਾ ਬੰਦ ਕਰਨ ਦੇ ਝੂਠੇ ਦਾਅਵੇ ਕਰਦੇ ਨਹੀਂ ਥੱਕ ਰਿਹੇ। ਭਗਵੰਤ ਮਾਨ ਔਰਤਾਂ ਨੂੰ 1000 ਪ੍ਰਤੀ ਮਹੀਨਾ ਦੇਣ ਦੇ ਵਾਅਦੇ ਮੁਨਕਰ ਹੋ ਰਿਹਾ ਹੈ। ਉਮੀਦਵਾਰ ਕ੍ਰਿਸ਼ਨ ਕੁਮਾਰ ਗਾਬਾ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ। ਉਹ ਉਨ੍ਹਾਂ ਨੂੰ ਵੋਟਾਂ ਪਾ ਕੇ ਲੋਕ ਸਭਾ ਵਿੱਚ ਭੇਜਣ ਤਾਂ ਜੋ ਸਮੁੱਚੇ ਹਲਕੇ ਦਾ ਵਿਕਾਸ ਕਰਵਾਇਆ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। -ਪੱਤਰ ਪ੍ਰੇਰਕ
Advertisement