For the best experience, open
https://m.punjabitribuneonline.com
on your mobile browser.
Advertisement

ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਵਿੱਚ ਵਾਧਾ; ਮੁੜ ਸ਼ੁਰੂ ਕੀਤੀ ਸਕੀਮ

07:11 AM Nov 26, 2024 IST
ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਵਿੱਚ ਵਾਧਾ  ਮੁੜ ਸ਼ੁਰੂ ਕੀਤੀ ਸਕੀਮ
ਨਵੀਂ ਦਿੱਲੀ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਆਤਿਸ਼ੀ ਅਤੇ ਮੰਤਰੀ ਸੌਰਭ ਭਾਰਦਵਾਜ। -ਫੋਟੋ: ਪੀਟੀਆਈ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਨਵੰਬਰ
ਦਿੱਲੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਜ਼ੁਰਗਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦਿੱਲੀ ਦੇ ਬਜ਼ੁਰਗਾਂ ਲਈ ਪੈਨਸ਼ਨ ਮੁੜ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਐਲਾਨ ਕੀਤਾ ਕਿ 60 ਤੋਂ 69 ਸਾਲ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2000 ਰੁਪਏ ਅਤੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ 2500 ਰੁਪਏ ਪੈਨਸ਼ਨ ਵਜੋਂ ਦਿੱਤੇ ਜਾਣਗੇ।
ਕੇਜਰੀਵਾਲ ਨੇ ਕਿਹਾ ਕਿ ਇਸ ਯੋਜਨਾ ਵਿੱਚ 80 ਹਜ਼ਾਰ ਨਵੇਂ ਬਜ਼ੁਰਗ ਸ਼ਾਮਲ ਕੀਤੇ ਜਾ ਰਹੇ ਹਨ। ਇਸ ਨਾਲ ਹੁਣ ਦਿੱਲੀ ਦੇ 5.30 ਲੱਖ ਬਜ਼ੁਰਗ ਪੈਨਸ਼ਨ ਲੈ ਸਕਣਗੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਭ ਤੋਂ ਵੱਧ ਪੈਨਸ਼ਨ ਦਿੱਲੀ ਦੇ ਬਜ਼ੁਰਗਾਂ ਨੂੰ ਮਿਲ ਰਹੀ ਹੈ। ਇਸ ਨੂੰ ਮੰਤਰੀ ਮੰਡਲ ਨੇ ਵੀ ਪਾਸ ਕਰ ਦਿੱਤਾ ਸੀ ਅਤੇ ਇਹ ਸਕੀਮ ਲਾਗੂ ਕਰ ਦਿੱਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ 10 ਹਜ਼ਾਰ ਲੋਕਾਂ ਨੇ ਵੀ ਅਪਲਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ਤੋਂ ਪਹਿਲਾਂ ਦਿੱਲੀ ਵਿੱਚ ਬਜ਼ੁਰਗਾਂ ਦੀ ਪੈਨਸ਼ਨ ਸਿਰਫ਼ 1000 ਰੁਪਏ ਪ੍ਰਤੀ ਮਹੀਨਾ ਸੀ, ਸਰਕਾਰ ਨੇ ਇਸ ਨੂੰ ਦੁੱਗਣਾ ਕਰ ਦਿੱਤਾ ਹੈ। ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਲੋਕਾਂ ਬਾਰੇ ਸੋਚਿਆ ਜਿਨ੍ਹਾਂ ਬਾਰੇ ਕਿਸੇ ਨੇ ਨਹੀਂ ਸੋਚਿਆ। ਕੇਜਰੀਵਾਲ ਨੇ ਇੱਕ ਲੱਖ ਲੋਕਾਂ ਦੀ ਤੀਰਥ ਯਾਤਰਾ ਕਰਵਾਈ ਹੈ। ਉਨ੍ਹਾਂ ਕਿਹਾ ਕਿ ਜਿਥੇ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਹੈ, ਉਥੇ ਬਜ਼ੁਰਗਾਂ ਨੂੰ ਘੱਟ ਪੈਨਸ਼ਨ ਮਿਲ ਰਹੀ ਹੈ, ਉਥੇ ਹੀ ਸਾਡੀ ਸਰਕਾਰ ਬਜ਼ੁਰਗਾਂ ਨੂੰ ਸਭ ਤੋਂ ਵੱਧ ਪੈਨਸ਼ਨ ਦੇ ਰਹੀ ਹੈ।

Advertisement

ਦਿਵਿਆਂਗਾਂ ਦਾ ਵੀ ਰੱਖਿਆ ਜਾਵੇਗਾ ਖਿਆਲ: ਭਾਰਦਵਾਜ

ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਦਿੱਲੀ ਵਿੱਚ ਬਹੁਤ ਸਾਰੇ ਅਪਾਹਜ ਹਨ। ਕੋਈ ਵੀ ਸਰਕਾਰ ਉਨ੍ਹਾਂ ਦੀ ਭਲਾਈ ਬਾਰੇ ਨਹੀਂ ਸੋਚਦੀ। ਹੁਣ ਦਿੱਲੀ ਦੇ 60 ਫੀਸਦੀ ਤੋਂ ਵੱਧ ਅਪੰਗਤਾ ਵਾਲੇ ਲੋਕਾਂ ਨੂੰ 5,000 ਰੁਪਏ ਦੀ ਪੈਨਸ਼ਨ ਦਿੱਤੀ ਜਾਵੇਗੀ। ਇਸ ਸਬੰਧੀ ਅਰਜ਼ੀਆਂ ਵੀ ਜਲਦੀ ਲਈਆਂ ਜਾਣਗੀਆਂ।

Advertisement

ਬਜ਼ੁਰਗਾਂ ਲਈ ਕੇਜਰੀਵਾਲ ਨੇ ਸ਼ਰਵਣ ਕੁਮਾਰ ਵਾਂਗ ਕੰਮ ਕੀਤਾ: ਆਤਿਸ਼ੀ

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ 2015 ਵਿੱਚ ਜਦੋਂ ਤੋਂ ਦਿੱਲੀ ਵਿੱਚ ਕੇਜਰੀਵਾਲ ਦੀ ਸਰਕਾਰ ਬਣੀ ਹੈ, ਉਦੋਂ ਤੋਂ ਦਿੱਲੀ ਦੇ ਪੁੱਤਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਹਰ ਵਰਗ ਦਾ ਸੋਚਿਆ ਹੈ। ਖਾਸ ਕਰਕੇ ਬਜ਼ੁਰਗਾਂ ਲਈ ਕੇਜਰੀਵਾਲ ਨੇ ਸ਼ਰਵਣ ਕੁਮਾਰ ਵਾਂਗ ਕੰਮ ਕੀਤਾ। ਤੀਰਥ ਯਾਤਰਾ ਸਕੀਮ ਤਹਿਤ ਬਜ਼ੁਰਗਾਂ ਨੂੰ ਯਾਤਰਾ ਕਰਵਾਈ ਗਈ। ਭਾਜਪਾ ਸਰਕਾਰ ਨੇ ਦਿੱਲੀ ਵਿੱਚ ਕੰਮ ਰੋਕਣ ਦਾ ਕੰਮ ਕੀਤਾ ਜਦੋਂਕਿ ਕੇਜਰੀਵਾਲ ਸਰਕਾਰ ਨੇ ਇਸ ਨੂੰ ਰੁਕਣ ਨਹੀਂ ਦਿੱਤਾ।

Advertisement
Author Image

joginder kumar

View all posts

Advertisement