ਝੋਨੇ ਦੇ ਝਾੜ ਵਿੱਚ 1.4 ਕੁਇੰਟਲ ਪ੍ਰਤੀ ਹੈਕਟੇਅਰ ਵਾਧਾ: ਖੁੱਡੀਆਂ
06:36 AM Nov 20, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਨਵੰਬਰ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫ਼ਸਲ ਕਟਾਈ ਸਰਵੇਖਣਾਂ (ਸੀ.ਸੀ.ਈਜ਼.) ਵਿੱਚ ਪ੍ਰਤੀ ਹੈਕਟੇਅਰ ਝੋਨੇ ਦੇ ਔਸਤ ਝਾੜ ਵਿੱਚ 1.4 ਕੁਇੰਟਲ ਦਾ ਵਾਧਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਾਉਣੀ ਸੀਜ਼ਨ 2024 ਲਈ ਕੁੱਲ 2174 ਸੀ.ਸੀ.ਈਜ਼. ਕਰਵਾਏ ਜਾਣੇ ਹਨ ਅਤੇ 1863 ਸੀ.ਸੀ.ਈਜ਼. ਦੇ ਆਏ ਨਤੀਜਿਆਂ ਵਿੱਚ 6878 ਕਿਲੋ ਪ੍ਰਤੀ ਹੈਕਟੇਅਰ ਝਾੜ ਸਾਹਮਣੇ ਆਇਆ ਹੈ, ਜਦੋਂਕਿ ਸਾਉਣੀ 2023 ਦੌਰਾਨ ਇਹ ਝਾੜ 6740 ਕਿਲੋ ਪ੍ਰਤੀ ਹੈਕਟੇਅਰ ਸੀ। ਇਨ੍ਹਾਂ ਅੰਕੜਿਆਂ ਵਿੱਚ ਝੋਨੇ ਦੀਆਂ ਗੈਰ-ਬਾਸਮਤੀ ਅਤੇ ਬਾਸਮਤੀ ਦੋਵੇਂ ਕਿਸਮਾਂ ਸ਼ਾਮਲ ਹਨ। ਦੱਸਣਯੋਗ ਹੈ ਕਿ ਹੁਣ ਤੱਕ ਸੂਬੇ ਵਿੱਚ ਝੋਨੇ ਦੀ 97 ਫ਼ੀਸਦ ਕਟਾਈ ਮੁਕੰਮਲ ਹੋ ਚੁੱਕੀ ਹੈ।
Advertisement
Advertisement