For the best experience, open
https://m.punjabitribuneonline.com
on your mobile browser.
Advertisement

ਪੱਤਰਕਾਰ ਰਜਿੰਦਰ ਤੱਗੜ ਦੇ ਪੁਲੀਸ ਰਿਮਾਂਡ ’ਚ ਵਾਧਾ

07:22 AM May 04, 2024 IST
ਪੱਤਰਕਾਰ ਰਜਿੰਦਰ ਤੱਗੜ ਦੇ ਪੁਲੀਸ ਰਿਮਾਂਡ ’ਚ ਵਾਧਾ
Advertisement

ਮੁਹਾਲੀ (ਪੱਤਰ ਪ੍ਰੇਰਕ): ਪੰਜਾਬ ਪੁਲੀਸ ਦੇ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਸੀਨੀਅਰ ਪੱਤਰਕਾਰ ਰਜਿੰਦਰ ਤੱਗੜ ਨੂੰ ਚਾਰ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਏਆਈਜੀ ਸਿੱਧੂ ਨੂੰ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਜਦਕਿ ਪੱਤਰਕਾਰ ਤੱਗੜ ਦੇ ਰਿਮਾਂਡ ਵਿੱਚ ਦੋ ਦਿਨ ਦਾ ਹੋਰ ਵਾਧਾ ਕੀਤਾ ਗਿਆ ਹੈ। ਬਰਖ਼ਾਸਤ ਏਆਈਜੀ ’ਤੇ ਜਾਅਲੀ ਐੱਸਸੀ ਸਰਟੀਫਿਕੇਟ ਮਾਮਲੇ ਵਿੱਚ ਲੋਕਾਂ ਨੂੰ ਪੈਸੇ ਦੇ ਕੇ ਧਰਨਾ ਲਗਾਉਣ ਦਾ ਦੋਸ਼ ਹੈ। ਇਸ ਸਬੰਧੀ ਸਿੱਧੂ ਖ਼ਿਲਾਫ਼ ਫੇਜ਼-1 ਥਾਣੇ ’ਚ ਵੱਖਰਾ ਕੇਸ ਦਰਜ ਕੀਤਾ ਗਿਆ ਹੈ ਜਦਕਿ ਪੱਤਰਕਾਰ ਤੱਗੜ ਨੂੰ ਇਸ ਮਾਮਲੇ ’ਚ ਸਹਿ ਮੁਲਜ਼ਮ ਬਣਾਇਆ ਗਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×