ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੋਟ ਬੈਂਕ ’ਚ ਵਾਧਾ ਭਵਿੱਖ ਲਈ ਚੰਗਾ ਸੰਕੇਤ: ਭਾਜਪਾ

10:10 AM Jun 05, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਜੂਨ
ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਭਾਵੇਂ ਲੋਕ ਸਭਾ ਚੋਣ ਹਾਰ ਗਏ ਹਨ ਪਰ ਭਾਜਪਾ ਵੱਲੋਂ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਚੰਗੀ ਵੋਟ ਪ੍ਰਾਪਤ ਕੀਤੀ ਗਈ ਹੈ, ਜਿਸ ’ਤੇ ਭਗਵਾ ਪਾਰਟੀ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ। ਭਾਜਪਾ ਆਗੂਆਂ ਨੇ ਆਖਿਆ ਕਿ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਵੋਟ ਬੈਂਕ ਵਿੱਚ ਵਾਧਾ ਹੋਇਆ ਤੇ ਇਹ ਭਵਿੱਖੀ ਚੋਣਾਂ ਵਾਸਤੇ ਭਾਜਪਾ ਲਈ ਚੰਗਾ ਸੰਕੇਤ ਹੈ। ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਮਗਰੋਂ ਭਾਜਪਾ ਦੇ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਭਾਜਪਾ ਦੇ ਖੰਨਾ ਸਮਾਰਕ ਸਥਿਤ ਦਫਤਰ ਵਿੱਚ ਹੰਗਾਮੀ ਮੀਟਿੰਗ ਕੀਤੀ ਗਈ ਹੈ, ਜਿਸ ਵਿੱਚ ਭਾਜਪਾ ਦੇ ਅਹੁਦੇਦਾਰ, ਮੰਡਲ ਪ੍ਰਧਾਨ ਤੇ ਹੋਰ ਸ਼ਾਮਲ ਹੋਏ। ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਬਹੁਮਤ ਹਾਸਿਲ ਕਰਨ ਤੇ ਸ਼ਹਿਰ ਵਾਸੀ ਅਤੇ ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ ਦੀ ਜਿੱਤ ਲੋਕਾਂ ਦਾ ਭਾਜਪਾ ਪ੍ਰਤੀ ਪ੍ਰਗਟਾਏ ਗਏ ਵਿਸ਼ਵਾਸ ਦੀ ਜਿੱਤ ਹੈ ਤੇ ਭਰੋਸਾ ਆਗਾਮੀ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦੀ ਜਿੱਤ ਲਈ ਰਾਹ ਬਣੇਗਾ। ਭਾਜਪਾ ਨੂੰ ਸ਼ਹਿਰੀ ਵਿਧਾਨ ਸਭਾ ਹਲਕਿਆਂ ਵਿੱਚ ਚੰਗੀ ਵੋਟ ਪ੍ਰਾਪਤ ਹੋਈ ਹੈ ਪਰ ਦਿਹਾਤੀ ਹਲਕਿਆਂ ਵਿੱਚ ਭਾਜਪਾ ਦਾ ਗ੍ਰਾਫ ਹੇਠਾਂ ਰਿਹਾ ਹੈ। ਇਸ ਮੀਟਿੰਗ ’ਚ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਰਜਿੰਦਰ ਮੋਹਨ ਸਿੰਘ ਛੀਨਾ, ਸਲਿਲ ਕਪੂਰ, ਡਾਕਟਰ ਰਾਮ ਚਾਵਲਾ, ਪਰਮਜੀਤ ਸਿੰਘ ਬਤਰਾ, ਗੁਰ ਪ੍ਰਤਾਪ ਸਿੰਘ ਟਿੱਕਾ, ਅਜੇ ਵੀਰਪਾਲ ਸਿੰਘ ਰੰਧਾਵਾ ਆਦਿ ਹਾਜ਼ਰ ਸਨ।

Advertisement

Advertisement
Advertisement